ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ, ਮਿਸ਼ਨ ਸਮਰੱਥ ਅਤੇ ਵਿਸ਼ੇਸ਼ ਸਫ਼ਾਈ ਅਭਿਆਨ ਸਬੰਧੀ ਵਰਚੂਅਲ ਮੀਟਿੰਗ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਮਿਸ਼ਨ 100 ਪ੍ਰਤੀਸ਼ਤ ਲਾਂਚ ਅਤੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਸਵਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਸਕੂਲ ਮੁਖੀਆਂ ਨਾਲ ਮਿਸ਼ਨ 100 ਪ੍ਰਤੀਸ਼ਤ ਲਾਂਚ ਅਤੇ 15 ਦਸੰਬਰ ਤੱਕ ਚੱਲਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਸਬੰਧੀ ਵਰਚੂਅਲ ਮੀਟਿੰਗ ਕੀਤੀ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਹਰ ਖੇਤਰ ਨੂੰ ਇਸ ਮੁਹਿੰਮ ਵਿੱਚ ਜੋੜਦੇ ਹੋਏ 15 ਦਸੰਬਰ ਨੂੰ ਪੂਰਾ ਦਿਨ ਇਸ ਸਫ਼ਾਈ ਮੁਹਿੰਮ ਨੂੰ ਚਲਾਇਆ ਜਾਵੇ ।16 ਦਸੰਬਰ ਨੂੰ ਸਕੂਲਾਂ ਵਿੱਚ ਮੈਗਾ ਪੀ. ਟੀ. ਐਮ . ਦਾ ਆਯੋਜਨ ਕੀਤਾ ਜਾਵੇ ।

Advertisements
 ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ  'ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।ਇਸ ਮਿਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਮੂਹਿਕ ਯਤਨਾਂ ਨਾਲ 100% ਪਾਸ ਪ੍ਰਤੀਸ਼ਤਤਾ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ ਪ੍ਰਾਪਤ ਕਰਨ ਦੇ ਹਰ ਸੰਭਵ ਯਤਨ ਕੀਤੇ ਜਾਣ ।

ਉਨ੍ਹਾਂ ਹਦਾਇਤ ਕੀਤੀ ਮਿਸ਼ਨ ਸਮਰੱਥ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਚਲਾਇਆ ਜਾਵੇ ਅਤੇ ਇਸ ਦਾ ਪੂਰਨ ਰਿਕਾਰਡ ਰੱਖਿਆ ਜਾਵੇ । ਸ.ਸ.ਸ.ਸ. ਖ਼ਾਨਪੁਰ  ਪ੍ਰਿੰਸੀਪਲ ਸੁਧੀਰ ਕੁਮਾਰ ਨੇ ਕਿਹਾ ਕਿ  ਸਕੂਲ ਮੁਖੀਆਂ ਨੂੰ ਮਿਸ਼ਨ ਸਮਰੱਥ ਬਾਰੇ ਜਾਣਕਾਰੀ ਦਿੱਤੀ  ਅਤੇ ਕਿਹਾ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਉੱਪਰ ਫ਼ੋਟੋਆਂ ਅਤੇ ਵੀਡੀਓਜ਼ #MySchoolMyPride, #SelfiWith3leanSchool ਤੇ ਟੈਗ ਕਰਦੇ ਹੋਏ ਅਪਲੋਡ ਕਰਨ ਨੂੰ ਯਕੀਨੀ ਬਣਾਇਆ ਜਾਵੇ  । ਵਰਚੂਅਲ ਮੀਟਿੰਗ ਵਿੱਚ ਬਲਾਕ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ ਤੋਂ ਇਲਾਵਾ ਹੈੱਡਮਾਸਟਰ ਅਤੇ ਸਕੂਲ ਇੰਚਾਰਜ ਨੇ ਵੀ ਡਿਜੀਟਲ ਤਰੀਕੇ ਨਾਲ  ਆਪਣੀ ਸ਼ਮੂਲੀਅਤ ਕੀਤਾ।

LEAVE A REPLY

Please enter your comment!
Please enter your name here