ਆਤਮ ਹੱਤਿਆ ਲਈ ਮਜਬੂਰ ਕਰਨ ਵਾਲਿਆਂ ਨੂੰ ਪੰਜ-ਪੰਜ ਸਾਲ ਦੀ ਸਜ਼ਾ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਅੱਜ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਇੱਕ ਕੇਸ ਵਿੱਚ ਦੋ ਜਣਿਆਂ ਨੂੰ ਪੰਜ ਪੰਜ ਸਾਲ ਦੀ ਕੈਦ ਅਤੇ ਦਸ- ਦੱਸ ਹਜਾਰ ਰੁਪਏ ਦਾ ਜੁਰਮਾਨਾ ਦੇਣ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 65 ਮਿਤੀ 1 ਜੂਨ 2022 ਅਧੀਨ ਧਾਰਾ 306 ਦਰਜ ਕੀਤੀ ਗਈ ਸੀ।  

Advertisements

ਉਕਤ ਮਾਮਲੇ ਵਿੱਚ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਤੇ ਪਰਚਾ ਦਰਜ ਹੋਇਆ ਸੀ ਜਿਸ ਅਨੁਸਾਰ ਨਿਰਮਲ ਸਿੰਘ ਨਾਂ ਦਾ ਬੰਦਾ ਆਪਣੀ ਪਤਨੀ ਨਿੰਦਰ ਕੌਰ ਅਤੇ ਇੱਕ ਹੋਰ ਵਿਅਕਤੀ ਕੁਲਵਿੰਦਰ ਸਿੰਘ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰ ਗਿਆ ਸੀ। ਨਿਰਮਲ ਸਿੰਘ ਪਿੰਡ ਪੰਨੀਵਾਲਾ ਮਾਹਲਾ ਦਾ ਰਹਿਣ ਵਾਲਾ ਸੀ। ਮਾਨਯੋਗ ਅਦਾਲਤ ਵੱਲੋਂ ਦੋਹਾਂ ਦੋਸ਼ੀਆਂ ਨਿੰਦਰ ਕੌਰ ਅਤੇ ਕੁਲਵਿੰਦਰ ਸਿੰਘ ਨੂੰ ਪੰਜ ਪੰਜ ਸਾਲ ਦੀ ਸਜ਼ਾ ਅਤੇ 10-10 ਹਜਾਰ ਰੁਪਏ ਦਾ ਜੁਰਮਾਨਾ ਸੁਣਾਇਆ ਹੈ। ਜੁਰਮਾਨਾ ਨਾ ਦੇਣ ਤੇ ਇੱਕ ਇੱਕ ਸਾਲ ਹੋਰ ਕੈਦ ਭੁਗਤਨੀ ਪਵੇਗੀ।

LEAVE A REPLY

Please enter your comment!
Please enter your name here