ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਸ਼ਾ ਕਿਰਨ ਸਕੂਲ ਵਿਖੇ ਮਨਾਇਆ ਕੌਮਾਂਤਰੀ ਦਿਵਿਆਂਗ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਆਸ਼ਾ ਕਿਰਨ ਸਕੂਲ ਲੀਗਲ ਲਿਟਰੇਸੀ ਕਲੱਬ ਹੁਸਿਆਰਪੁਰ ਵਿਖੇ ਕੌਮਾਂਤਰੀ ਦਿਵਿਆਂਗ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਲੋੜਾਂ ਵਾਲੇ 100 ਦੇ ਕਰੀਬ ਬੱਚਿਆਂ ਵੱਲੋਂ ਭਾਗ ਲਿਆ ਗਿਆ।

Advertisements

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਨੇ ਇਸ ਦੌਰਾਨ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਇਸ ਸਬੰਧੀ ਬਣੇ ਵੱਖ-ਵੱਖ ਕਾਨੂੰਨਾਂ ਅਤੇ ਹੱਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਸ਼ੋਸ਼ਣ ਹੁੰਦਾ ਹੈ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਫ਼ਤਰ ਨੂੰ ਸੁਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਅਫੈਂਸਜ਼ ਐਕਟ 2012 ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਈਆਂ ਵੱਖ-ਵੱਖ ਖੇਡਾਂ, ਜਿਵੇਂ ਬੈਲੇਂਸ ਐਕਟਿਵਟੀ, ਹਿੱਟ ਦਾ ਬਾਲ ਗੇਮ, ਰਿੰਗ ਗੇਮ ਅਤੇ ਜੰਪਿੰਗ ਗੇਮਾਂ ਆਦਿ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਸ਼ੇਸ਼ ਬੱਚਿਆਂ ਨੇ ਖਾਸ ਰੁਚੀ ਦਿਖਾਈ ਗਈ। ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਉਨ੍ਹਾਂ ਨੂੰ ਤੋਹਫ਼ੇ ਵੀ ਦਿੱਤੇ ਗਏ। ਇਸ ਮੌਕੇ ਡਿਪਲੋਮਾ ਵਿਦਿਆਰਥੀਆਂ ਤੋਂ ਇਲਾਵਾ ਆਸ਼ਾ ਕਿਰਨ ਸਕੂਲ ਦੇ ਮੈਨੇਜਮੈਂਟ ਕਮੇਟੀ ਦੇ ਮੈਂਬਰ, ਪ੍ਰਿੰਸੀਪਲ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। 

LEAVE A REPLY

Please enter your comment!
Please enter your name here