Sunday, October 25, 2026
Home Latest ਪੰਜਾਬ ਦੀ ਧੀ ਨੇ ਇਟਲੀ ਦੀ ਲੋਕਲ ਪੁਲਿਸ ਵਿੱਚ ਭਰਤੀ ਹੋ ਕੇ...

ਪੰਜਾਬ ਦੀ ਧੀ ਨੇ ਇਟਲੀ ਦੀ ਲੋਕਲ ਪੁਲਿਸ ਵਿੱਚ ਭਰਤੀ ਹੋ ਕੇ ਵਧਾਇਆ ਪੰਜਾਬੀਆਂ ਦਾ ਮਾਣ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੀ ਰਹਿਣ ਵਾਲੀ ਜਸਕੀਰਤ ਸੈਣੀ ਨੇ ਇਟਲੀ ਦੇ ਲੰਬਾਰਦੀਆਂ ਸੂਬੇ ਵਿੱਚ ਲੋਕਲ ਪੁਲਿਸ ਵਿੱਚ ਭਰਤੀ ਹੋ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਸਕੀਰਤ ਲੁਧਿਆਣਾ ਸ਼ਹਿਰ ਦੀ ਰਹਿਣ ਵਾਲੀ ਹੈ, ਇਸ ਸਮੇਂ ਉਹ ਅਪਣੇ ਮਾਤਾ ਪਿਤਾ ਨਾਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਪਵੋਨੇ ਮੇਲਾ ਵਿੱਚ ਰਹਿੰਦੀ ਸੀ।

Advertisements

ਜਸਕੀਰਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਹੁਸ਼ਿਆਰ ਸੀ ਅਤੇ ਸਖ਼ਤ ਮਿਹਨਤ ਕਰਕੇ ਉਹ ਲੋਕਲ ਪੁਲਿਸ ਵਿਚ ਭਰਤੀ ਹੋਈ। ਜਸਕੀਰਤ ਦੇ ਪਿਤਾ ਨੇ ਕਿਹਾ ਕਿ ਉਹਨਾਂ ਨੂੰ ਆਪਣੀ ਧੀ ਤੇ ਮਾਣ ਹੈ ਉਸਨੇ ਇਟਲੀ ਲੋਕਲ ਪੁਲਿਸ ਵਿੱਚ ਭਰਤੀ ਹੋ ਕੇ ਆਪਣਾ ਅਤੇ ਪੰਜਾਬ ਵਾਸੀਆਂ ਦਾ ਮਾਣ ਵਧਾਇਆ ਹੈ।

LEAVE A REPLY

Please enter your comment!
Please enter your name here