Sunday, October 25, 2026
Home Latest ਫ਼ਿਰੋਜ਼ਪੁਰ ਵਿੱਚ ਫੌਜੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ

ਫ਼ਿਰੋਜ਼ਪੁਰ ਵਿੱਚ ਫੌਜੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫ਼ਿਰੋਜ਼ਪੁਰ ਕੈਂਟ ਦੇ ਸਰਕਾਰੀ ਕੁਆਰਟਰ ਵਿੱਚ ਇੱਕ ਫ਼ੌਜੀ ਦੀ ਪਤਨੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਪ੍ਰਿਅੰਕਾ ਉਮਰ 25 ਸਾਲਾ ਵਾਸੀ ਬੜਾ ਪ੍ਰੀਤਪੁਰਾ ਆਗਰਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਦੇ ਭਰਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਜੀਜੇ ਨੇ ਉਸਦੀ ਭੈਣ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਪ੍ਰਿਅੰਕਾ ਦੇ ਭਰਾ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here