ਨਕੋਦਰ ਦੇ ਕਾਨਵੈਂਟ ਸਕੂਲ ਦੇ ਬੱਚੇ ਜ਼ਹਿਰੀਲਾ ਪਾਣੀ ਪੀਣ ਕਾਰਨ ਹੋਏ ਬੀਮਾਰ, ਹਸਪਤਾਲ ਦਾਖਲ

ਨਕੋਦਰ (ਦ ਸਟੈਲਰ ਨਿਊਜ਼), ਪਲਕ। ਨਕੋਦਰ ਦੇ ਸੇਂਟ ਜੂਡਜ਼ ਕਾਨਵੈਂਟ ਸਕੂਲ ਦੇ ਬੱਚੇ ਜ਼ਹਿਰੀਲਾ ਪਾਣੀ ਪੀਣ ਕਾਰਨ ਬੀਮਾਰ ਹੋ ਗਏ। ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੌਰਾਨ ਡਾਕਟਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੱਚਿਆਂ ਨੇ ਜ਼ਹਿਰੀਲਾ ਖਾਣਾ ਜਾਂ ਗੰਦਾ ਪਾਣੀ ਪੀ ਲਿਆ ਹੈ, ਜਿਸ ਕਾਰਨ ਫੂਡ ਪੁਆਇਜ਼ਨਿੰਗ ਹੋਈ ਹੈ ਅਤੇ ਜਿਸ ਕਾਰਨ 12 ਬੱਚੇ ਬੀਮਾਰ ਹੋ ਗਏ ਹਨ। ਵਿਦਿਆਰਥੀਆਂ ਮੁਤਾਬਕ ਸਾਰਿਆਂ ਨੇ ਗਰਾਊਂਡ ਦੇ ਕੋਲ ਲੱਗੇ ਵਾਟਰ ਕੂਲਰ ਤੋਂ ਪਾਣੀ ਪੀਤਾ ਸੀ।

Advertisements

ਉਨ੍ਹਾਂ ਦੱਸਿਆ ਕਿ ਪਾਣੀ ਵਿੱਚੋਂ ਹਲਕੀ ਜਿਹੀ ਬਦਬੂ ਆ ਰਹੀ ਸੀ ਤੇ ਪਾਣੀ ਪੀਣ ਉਪਰੰਤ ਪੇਟ ਵਿੱਚ ਦਰਦ ਹੋਣ ਲੱਗਿਆ ਅਤੇ ਉਲਟੀਆਂ ਆਉਣ ਲੱਗੀਆਂ। ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ਦਾ ਪ੍ਰਸ਼ਾਸਨ ਬੱਚਿਆਂ ਲਈ ਬਹੁਤ ਹੀ ਜ਼ਿਆਦਾ ਲਾਪਰਵਾਹ ਹੈ। ਸਕੂਲ ਦੇ ਡਾਇਰੈਕਟਰ ਫਾਦਰ ਡੇਵਿਸ ਨੇ ਕਿਹਾ- ਉਨ੍ਹਾਂ ਦੇ ਸਕੂਲ ਵਿਚ ਬੱਚਿਆਂ ਦਾ ਬੀਮਾਰ ਹੋਣਾ ਬਹੁਤ ਗੰਭੀਰ ਹੈ। ਸਕੂਲ ਇਸ ਲਈ ਅਪਣੀ ਜਾਂਚ ਕਮੇਟੀ ਬਣਾ ਰਿਹਾ ਹੈ। ਜਾਂਚ ਦੇ ਆਧਾਰ ‘ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁਧ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here