12 ਨੂੰ ਸਿਟੀ ਸੈਂਟਰ ਵਿਚ ਕਰਵਾਇਆ ਜਾਵੇਗਾ ਰਾਜ ਪੱਧਰੀ ਬਾਲ ਦਿਵਸ ਸਮਾਗਮ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਬਾਲ ਭਲਾਈ ਕੌਂਸਲ ਚੰਡੀਗੜ੍ਹ  ਦੇ ਨਾਲ ਮਿਲ ਕੇ 12 ਦਸੰਬਰ ਨੂੰ ਰਾਜ ਪੱਧਰੀ ਬਾਲ ਦਿਵਸ ਸਮਾਗਮ ਕਰਵਾਇਆ ਜਾਵੇਗਾ। ਉਹ ਅੱਜ ਆਪਣੇ ਦਫ਼ਤਰ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਹੁਣ ਤੋਂ ਹੀ ਕੰਮ ਸ਼ੁਰੂ ਕਰ ਦੇਣ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਹ ਰਾਜ ਪੱਧਰੀ ਸਮਾਗਮ ਬਾਲ ਭਲਾਈ ਕੌਂਸਲ, ਰਾਜ ਸ਼ਾਖਾ ਚੰਡੀਗੜ੍ਹ ਦੇ ਸਹਿਯੋਗ ਨਾਲ ਸਿਟੀ ਸੈਂਟਰ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਸੂਬੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਭਾਗ ਲੈਣਗੀਆਂ, ਜਿਸ ਵਿਚ ਸਮੂਹ ਗੀਤ, ਸਮੂਹ ਡਾਂਸ ਅਤੇ ਕਵਿਤਾ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਨੂੰ ਬਾਲ ਭਲਾਈ ਕੌਂਸਲ ਚੰਡੀਗੜ੍ਹ ਵੱਲੋਂ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਇਨਾਮ ਵੰਡੇ ਜਾਣਗੇ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਧੀਰਜ ਵਸ਼ਿਸ਼ਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੁਖਵਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਸਿੰਘ ਆਦਿ ਹਾਜ਼ਰ ਸਨ |

LEAVE A REPLY

Please enter your comment!
Please enter your name here