ਮਨਿਸਟੀਰੀਅਲ ਮੁਲਾਜਮਾਂ ਨਾਲ ਮੀਟਿੰਗ ਰਹੀ ਬੇਸਿੱਟਾ, ਜਾਰੀ ਰਹੇਗੀ ਹੜਤਾਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ  ਭਰ ਦੇ ਮਨਿਸਟੀਰੀਅਲ ਮੁਲਾਜ਼ਮ ਪਿਛਲੇ 28 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਹ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਪ੍ਰਤੀ ਸੰਘਰਸ਼ ਕਰ ਰਹੇ ਹਨ। ਸਰਕਰ ਵੱਲੋਂ ਇਨਾਂ ਮੁਲਾਜ਼ਮਾਂ ਨੂੰ ਅੱਜ ਮਿਤੀ 05.12.2023 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਲਈ ਬੁਲਾਇਆ ਗਿਆ ਸੀ, ਜਿਸ ਵਿੱਚ ਕੈਬੇਨਿਟ  ਸਬ ਕਮੇਟੀ ਮੈਬਰਾਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਸਰਕਾਰ ਮੁਲਾਜਮਾਂ ਨੂੰ ਡੀ.ਏ. ਦੇਣ ਅਤੇ ਪੁਰਾਣੀ ਪੈਨਸ਼ਨ ਦੇਣ ਤੋਂ ਵੀ ਭੱਜਦੀ ਨਜ਼ਰ ਆਈ ਹੈ।

Advertisements

ਪਿਛਲੀਆਂ ਮੀਟਿੰਗਾਂ ਦੋਰਾਨ ਜੋ ਮੰਗਾਂ ਸਬ ਕਮੇਟੀ ਵੱਲੋਂ ਮੰਨੀਆਂ ਜਾ ਚੁੱਕੀਆਂ ਸਨ, ਦੀ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਵਿੱਚ ਰੋਸ ਦੀ ਭਾਰੀ ਲਹਿਰ ਹੈ। ਬਹੁਤ ਜਲਦ ਹੀ ਸਾਰੇ ਮੁਲਾਜਮਾਂ ਵੱਲੋਂ ਇੱਕ ਪਲੇਟਫਾਰਮ ਤੇ ਇਕੱਤਰ ਹੋ ਕੇ ਵੱਡੇ ਪੱਧਰ ਤੇ ਲੜਾਈ ਲੜਨ ਦਾ ਵਿਗਲ ਵਜਾਇਆ ਜਾਵੇਗਾ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੱਲੋ ਕਿਹਾ ਗਿਆ ਹੈ ਕਿ ਹਾਲ ਦੀ ਘੜੀ ਹੜਤਾਲ ਜਾਰੀ ਰਹੇਗੀ, ਅਗਲੇ ਐਕਸ਼ਨ ਬਾਰੇ ਸਟੇਟ ਕਮੇਟੀ ਦੀ ਮੀਟਿੰਗ ਕਰਨ ਉਪਰੰਤ ਸਾਰੇ ਸਾਥੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਜਿਲ੍ਹੇ ਦੇ ਪ੍ਰਧਾਨ ਅਨੀਰੁਧ ਮੋਦਗਿਲ ਵੱਲੋਂ ਸਰਕਾਰ ਦੇ ਅੜੀਅਲ ਰੁੱਖ ਦੀ ਨਿਖੇਧੀ ਕੀਤੀ ਗਈ ਅਤੇ ਮੁਲਾਜਮਾਂ ਨੂੰ ਆਉਣ ਵਾਲੇ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ ਗਿਆ।

LEAVE A REPLY

Please enter your comment!
Please enter your name here