‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਸ਼ੁਰੂ ਕਰਕੇ ਰਾਜ ਸਰਕਾਰ ਨੇ ਸ਼ਲਾਘਾਯੋਗ ਫੈਸਲਾ ਕੀਤਾ: ਸੇਖਵਾਂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਹੁਣ ਸੂਬਾ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਜਰੀਏ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ।

Advertisements

ਇਹ ਪ੍ਰਗਟਾਵਾ ਕਰਦਿਆਂ ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮਿ੍ਰਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਾਂ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਯਾਤਰਾ ‘ਤੇ ਜਾਣ ਲਈ ਦੋ ਤਰਾਂ ਦੇ ਸਾਧਨ ਹੋਣਗੇ, ਜਿਸ ਵਿੱਚ ਲੰਬੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।

ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਬਾਰੇ ਸੂਬਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਪੰਜਾਬ ਸਰਕਾਰ ਦਾ ਇੱਕ ਹੋਰ ਮੀਲ ਪੱਥਰ ਸਾਬਤ ਹੋਵੇਗੀ।

LEAVE A REPLY

Please enter your comment!
Please enter your name here