
ਨਵਾਂਸ਼ਹਿਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਨਵਾਂਸ਼ਹਿਰ ਦੇ ਪਿੰਡ ਮੂਸਾਪੁਰ ਦੇ ਸਰਕਾਰੀ ਸਕੂਲ ਵਿੱਚ ਚੋਰਾਂ ਨੇ ਤਾਲੇ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਪ੍ਰਿੰਸੀਪਲ ਨੂੰ ਸੂਚਨਾ ਮਿਲੀ ਕਿ ਦੇਰ ਰਾਤ ਸਕੂਲ ਵਿੱਚ ਚੋਰੀ ਹੋ ਗਈ ਹੈ। ਸਕੂਲ ਦੇ ਬਾਕੀ ਕਮਰਿਆਂ ਦੇ ਤਾਲੇ ਟੁੱਟੇ ਹੋਏ ਹਨ। ਅਲਮਾਰੀਆਂ ਵੀ ਟੁੱਟੀਆਂ ਹੋਈਆਂ ਹਨ ਅਤੇ ਜੋ ਜਿੰਮ ਸਕੂਲ ਵਿੱਚ ਪਿੰਡ ਦੇ ਨੌਜਵਾਨਾਂ ਵੱਲੋਂ ਚਲਾਈ ਗਈ ਸੀ, ਉਸਦੇ ਤਾਲੇ ਵੀ ਟੁੱਟੇ ਹੋਏ ਹਨ।

ਜਾਣਕਾਰੀ ਮੁਤਾਬਕ ਮਿਡ-ਡੇ-ਮੀਲ ਬਣਾਉਣ ਵਾਲੀ ਕੰਪਨੀ ਵੱਲੋਂ ਰੱਖਿਆ ਤੇਲ ਦਾ ਨਵਾਂ ਡੱਬਾ ਵੀ ਚੋਰ ਚੋਰੀ ਕਰਕੇ ਲੈ ਗਏ ਹਨ। ਦੱਸ ਦੇਈਏ ਕਿ ਸਕੂਲ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਪਰ ਚੋਰ ਆਪਣੇ ਨਾਲ ਡੀਵੀਆਰ ਅਤੇ ਐਲਸੀਡੀ ਵੀ ਲੈ ਗਏ ਹਨ। ਸਕੂਲ ਨੂੰ ਕਰੀਬ 2 ਲੱਖ ਰੁਪਏ ਅਤੇ ਜਿੰਮ ਦਾ ਕਰੀਬ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












