ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਗੋਗਾਮੜੀ ਦਾ ਕਤਲ ਕਰਨ ਵਾਲੇ ਮੁਲਜ਼ਮ ਗਿ੍ਰਫਤਾਰ


ਰਾਜਸਥਾਨ (ਦ ਸਟੈਲਰ ਨਿਊਜ਼), ਪਲਕ। ਬੀਤੇ ਦਿਨ ਜੈਪੁਰ ਵਿੱਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ ਨੂੰ ਹਰਿਆਣਾ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਰਾਜਪੂਤ ਭਾਈਚਾਰੇ ਨੇ ਅੱਜ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਹੈ। ਮੁਲਜ਼ਮਾਂ ਦੀ ਪਹਿਚਾਣ ਰੋਹਿਤ ਰਾਠੌਰ ਹੈ ਜੋ ਕਿ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਦੂਜੇ ਮੁਲਜ਼ਮ ਦਾ ਨਾਂ ਨਿਤਿਨ ਫੌਜੀ ਹੈ, ਜੋ ਕਿ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਇਸ ਸਬੰਧੀ ਡੀਜੀਪੀ ਨੇ ਦੱਸਿਆ ਕਿ ਰੋਹਿਤ ਗੋਦਾਰਾ ਗੈਂਗ ਨੇ ਇਸ ਘਟਨਾ ਦੀ ਜ਼ਿਮੇਵਾਰੀ ਲਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਾਰਤੀ ਅਨਸਰਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਭਾਲ ਕੀਤੀ ਜਾ ਰਹੀ ਹੈ।

Advertisements

ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਪੱਤਰਕਾਰਾਂ ਨੂੰ ਕਿਹਾ, “ਤਿੰਨ ਲੋਕ ਗੋਗਾਮੇਡੀ ਦੇ ਘਰ ਗਏ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਕਿਹਾ ਕਿ ਉਹ ਗੋਗਾਮੇਡੀ ਨੂੰ ਮਿਲਣਾ ਚਾਹੁੰਦੇ ਹਨ।” ਸੁਰੱਖਿਆ ਕਰਮਚਾਰੀ ਉਸ ਨੂੰ ਅੰਦਰ ਲੈ ਗਏ ਜਿੱਥੇ ਉਸ ਨੇ ਗੋਗਾਮੇੜੀ ਨਾਲ ਦਸ ਮਿੰਟ ਤੱਕ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਜੋਸਫ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਦੋ ਹਮਲਾਵਰ ਘਰ ਦੇ ਬਾਹਰ ਆਏ ਅਤੇ ਇੱਕ ਵਿਅਕਤੀ ਤੋਂ ਸਕੂਟਰ ਖੋਹ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਅਸੀਂ ਘਟਨਾ ਵਿਚ ਸ਼ਾਮਲ ਦੋ ਦੋਸ਼ੀਆਂ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਕਤਲ ਦੀ ਸਾਜ਼ਿਸ਼ ਰਚਣ ਵਾਲੇ ਵੀ ਫੜੇ ਜਾਣਗੇ।” ਗੋਗਾਮੇੜੀ ਦੇ ਰਿਸ਼ਤੇਦਾਰ ਨੇ ਹਸਪਤਾਲ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੂੰ ਪਹਿਲਾਂ ਵੀ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਹਮਲੇ ਦਾ ਡਰ ਸੀ। ਉਨ੍ਹਾਂ ਦੱਸਿਆ ਕਿ ਧਮਕੀਆਂ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ। ਆਖਿਰਕਾਰ ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ

LEAVE A REPLY

Please enter your comment!
Please enter your name here