ਸਿਹਤ ਵਿਭਾਗ ਵੱਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਲਗਾਏ ਜਾ ਰਹੇ ਹਨ ਸਿਹਤ ਕੈਂਪ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ  ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹੈ ਅਤੇ ਆਯੂਸ਼ਮਾਨ ਭਾਰਤ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਵਿਸ਼ੇਸ਼ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ 26 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Advertisements

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਾਜ਼ਿਲਕਾ ਵਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਗਈ। ਮੈਡੀਕਲ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਏ ਗਏ। ਨੈਸ਼ਨਲ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਸ ਵਿੱਚ 30 ਪਿੰਡਾ ਵਿੱਚ ਸੈਸ਼ਨ ਦੌਰਾਨ 2600 ਦੇ ਕਰੀਬ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਵਿਚ ਟੀਬੀ ਦੇ ਲੱਛਣਾਂ ਦੇ 1030, ਸੁਗਰ ਅਤੇ ਬੀਪੀ ਦੇ 1675 ਲੋਕਾਂ ਦੀ ਜਾਂਚ ਕੀਤੀ ਗਈ। ਉਹਨਾਂ ਲੋਕਾਂ ਨੂੰ ਸਰਕਾਰ ਵਲੋ ਚੱਲ ਰਹੇ ਸਿਹਤ ਕੈਂਪਾਂ ਵਿੱਚ ਜਿਆਦਾ ਤੋਂ ਜਿਆਦਾ ਲਾਭ ਲੈਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here