ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ 8 ਦਸੰਬਰ ਨੂੰ ਲਗਾਇਆ ਜਾਵੇਗਾ ਰੋਜਗਾਰ ਮੇਲਾ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਨੌਜਵਾਨਾ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 8 ਦਸੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਰੋਜਗਾਰ ਦਫਤਰ ਦੇ ਕਮਰਾ ਨੰਬਰ 502, ਚੌਥੀ ਮੰਜਲ, ਏ ਬਲਾਕ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਹ ਰੋਜਗਾਰ ਮੇਲਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।

Advertisements

ਇਹ ਜਾਣਕਾਰੀ ਦਿੰਦਿਆਂ ਪਲੈਸਮਟ ਅਫਸਰ ਰਾਜ ਸਿੰਘ ਨੇ ਦੱਸਿਆ ਕਿ ਕੋਨੈਕਟ ਬਰੋਡਬੈਂਡ ਅਤੇ ਏਜਾਈਲ ਹਰਬਲਜ਼ ਕੰਪਨੀ ਵਲੋਂ ਸੇਲਜ਼ ਐਕਜੀਕਿਊਟਿਵ ਅਤੇ ਸਹਾਇਕ ਮੈਨੇਜਰ ਦੀ ਮੰਗ ਕੀਤੀ ਗਈ ਹੈ ਤੇ ਇਹ ਕੰਪਨੀ ਇਸ ਮੇਲੇ ਵਿੱਚ ਸਿਰਕਤ ਕਰੇਗੀ। ਜ਼ਿਲੇ ਦੇ ਚਾਹਵਾਨ ਉਮੀਦਵਾਰ 08 ਦਸੰਬਰ 2023 ਦਿਨ ਸ਼ੁੱਕਰਵਾਰ ਨੂੰ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਵਿਚ ਸ਼ਿਰਕਤ ਕਰ ਸਕਦੇ ਹਨ। 

LEAVE A REPLY

Please enter your comment!
Please enter your name here