ਵਿਧਾਇਕ ਬੱਲੂਆਣਾ ਨੇ ਪਿੰਡ ਧਰਾਂਗਵਾਲਾ ਵਿਖੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 92 ਲੱਖ 13 ਹਜਾਰ ਦੀ ਗ੍ਰਾਂਟ ਵੰਡੀ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸੂਬੇ ਦੇ ਹਰ ਪਿੰਡ ਵਿਚ ਵਿਕਾਸ ਦੀ ਲਹਿਰ ਚਲਾਈ ਗਈ ਹੈ। ਪਿੰਡਾਂ ਨੂੰ ਸ਼ਹਿਰਾ ਵਾਲੀਆਂ ਸਹੂਲਤਾ ਦੇਣ ਲਈ ਕਰੋੜਾ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਹਲਕਾ ਬੱਲੂਆਣਾ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਆਪਣੇ ਹਲਕੇ ਦੇ ਪਿੰਡ ਧਰਾਂਗਵਾਲਾ ਵਿਖੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 92 ਲੱਖ 13 ਹਜਾਰ ਦੀ ਗਰਾਂਟ ਦੇਣ ਮੌਕੇ ਕੀਤਾ।

Advertisements

 ਇਸ ਦੌਰਾਨ ਆਯੋਜਿਤ ਜਨ ਸੁਣਵਾਈ ਸਮਾਗਮ ਵਿਚ ਉਨ੍ਹਾਂ ਹਲਕੇ ਦੇ ਪਿੰਡ ਧਰਾਂਗਵਾਲਾ ਦੇ ਲੋਕਾਂ ਦੀਆ ਮੁਸ਼ਕਿਲਾਂ ਸੁਣ ਕੇ ਕੁਝ ਮੁਸ਼ਕਲਾਂ ਦਾ ਮੌਕੇ ਤੇ ਹੱਲ ਕੀਤਾ ਤੇ ਬਾਕੀ ਮੁਸ਼ਕਲਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮ ਕੀਤੇ ਜਾਣ ਤੇ ਹਰ ਵਿਕਾਸ ਦਾ ਕੰਮ ਇਮਾਨਦਾਰੀ ਤੇ ਸਹੀ ਢੰਗ ਨਾਲ ਕੀਤਾ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਭੰਗਾਲਾਂ, ਸੁਰਿੰਦਰ ਸਿੰਘ ਵਿੱਕੀ ਵਿਰਕ, ਪਿੰਦਰ ਬਾਈ, ਸੇਖੋ ਸਾਹਿਬ, ਐਡਵੋਕੇਟ ਗੁਰਪ੍ਰੀਤ, ਤਰਸੇਮ ਸਿੰਘ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਕੇ ਤੇ ਮੌਜੂਦ ਸੀ।

LEAVE A REPLY

Please enter your comment!
Please enter your name here