ਸਪਲੀਮੈਂਟਰੀ ਜ਼ਿਲ੍ਹਾ ਸਰਵੇ ਰਿਪੋਰਟ ਸਬੰਧੀ ਹਫ਼ਤੇ ਅੰਦਰ ਦਿੱਤੀਆਂ ਜਾਣ ਅਰਜ਼ੀਆਂ: ਜ਼ਿਲ੍ਹਾ ਮਾਈਨਿੰਗ ਅਫ਼ਸਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਾਰਜਕਾਰੀ ਇੰਜੀਨੀਅਰ ਜਲ ਨਿਕਾਸ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਜਲ ਨਿਕਾਸ ਮੰਡਲ ਹੁਸ਼ਿਆਰਪੁਰ ਦਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਮਾਈਨਿੰਗ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁ ਵੱਲੋਂ ‘ਸਸਟੇਨੇਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਈਡਲਾਈਨਜ਼, 2016 ਅਤੇ ਐਨਫੋਰਸਮੈਂਟ ਐਂਡ ਮੋਨੀਟਰਿੰਗ ਗਾਈਡਲਾਈਨਜ਼ ਫਾਰ ਸੈਂਡ ਮਾਈਨਿੰਗ, 2020’ ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ, ਹਾਈਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੂਆਰਾ ਜਾਰੀ ਵੱਖ-ਵੱਖ ਨਿਰਦੇਸ਼ਾਂ ਅਨੁਸਾਰ ਸਪਲੀਮੈਂਟਰੀ ਜ਼ਿਲ੍ਹਾ ਸਰਵੇ ਰਿਪੋਰਟ’ (ਸਪਲੀਮੈਂਟਰੀ ਡੀ. ਐਸ. ਆਰ) ਤਿਆਰ ਕੀਤੀ ਜਾ ਰਹੀ ਹੈ।

Advertisements

ਉਨ੍ਹਾਂ ਸੂਚਿਤ ਕੀਤਾ ਕਿ ਜੇਕਰ ਕੋਈ ਵਿਅਕਤੀ ਆਪਣੀ ਜ਼ਮੀਨ ਨੂੰ ਸਪਲੀਮੈਂਟਰੀ ਡੀ. ਐਸ. ਆਰ ਵਿਚ ਸ਼ਾਮਿਲ ਕਰਨਾ ਚਾਹੁੰਦਾ ਹੈ, ਤਾਂ ਉਹ ਆਪਣੀ ਅਰਜ਼ੀ ਇਕ ਹਫ਼ਤੇ ਦੇ ਅੰਦਰ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਜਲ ਨਿਕਾਸ ਮੰਡਲ, ਹੁਸ਼ਿਆਰਪੁਰ ਵਿਖੇ ਪੇਸ਼ ਕਰ ਸਕਦਾ ਹੈ।

LEAVE A REPLY

Please enter your comment!
Please enter your name here