ਸਵੀਪ ਟੀਮ ਨੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਪਟਿਆਲਾ (ਦ ਸਟੈਲਰ ਨਿਊਜ਼)। ਸਵੀਪ ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਇਕ ਵੋਟਰ ਜਾਗਰੂਕਤਾ ਕੈਂਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲਗਾਇਆ ਗਿਆ। ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਆਪਣੇ ਪ੍ਰਿੰਸੀਪਲ ਡਾ: ਬਾਲ ਕ੍ਰਿਸ਼ਨ ਦੀ ਅਗਵਾਈ ਹੇਠ ਵੋਟਰ ਸਹੁੰ ਬੋਰਡ ‘ਤੇ ਦਸਤਖ਼ਤ ਕੀਤੇ| ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਹਰਪ੍ਰੀਤ ਸਿੰਘ ਨੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰਡ ਹੋ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।

Advertisements

ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਪਟਿਆਲਾ ਡਾ: ਐੱਸ ਐੱਸ ਰੇਖੀ ਨੇ ਵੋਟਰ ਹੈਲਪ ਲਾਈਨ ਅਤੇ ਸਕਸ਼ਮ ਐਪ ਸਮੇਤ ਵੋਟਰ ਰਜਿਸਟ੍ਰੇਸ਼ਨ ਲਈ ਉਪਲਬਧ ਆਨਲਾਈਨ ਐਪਸ ਅਤੇ ਵੋਟਰ ਪੰਜੀਕਰਣ ਲਈ ਭਾਰਤ ਦੇ ਚੋਣ ਕਮਿਸ਼ਨ ਦੀ ਵੈੱਬਸਾਈਟ ੳਪਰ ਉਪਲਬਧ ਸਹੂਲਤ ਬਾਰੇ ਜਾਣਕਾਰੀ ਦਿੱਤੀ। ਸਵੀਪ ਟੀਮ ਦੇ ਮੋਹਿਤ ਕੌਸ਼ਲ ਨੇ ਵੋਟਰ ਹੈਲਪ ਲਾਈਨ ਨੰਬਰ 1950 ਦੀ ਜਾਣਕਾਰੀ ਦਿੱਤੀ। ਵਿਸ਼ਵ ਪੰਜਾਬੀ ਕੇਂਦਰ ਦੇ ਪ੍ਰੋ: ਭੀਮਇੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੇ ਇੱਕ ਹੋਰ ਸਮਾਗਮ ਵਿੱਚ ਸ਼ ਉਜਾਗਰ ਸਿੰਘ ਸਾਬਕਾ ਡੀ.ਪੀ.ਆਰ.ਓ. ਪਟਿਆਲਾ ਨੇ ਪ੍ਰੋਗਰਾਮ ਵਿਚ ਮੋਜੂਦ ਸ਼ਖ਼ਸੀਅਤਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੁਧਾਈ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਵੀਪ ਪਟਿਆਲਾ ਤੋਂ ਸਤਵੀਰ ਸਿੰਘ, ਬਰਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਅਵਤਾਰ ਸਿੰਘ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here