ਪ੍ਰਿੰਸੀਪਲ ਇੰਦਰਜੀਤ ਵੱਲੋਂ ਨਾਰੂ ਨੰਗਲ ਸਕੂਲ ਲਈ ਦਿੱਤਾ ਵਡਮੁੱਲਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਇੰਦਰਜੀਤ ਕੌਰ ਪਤਨੀ ਜਸਵੰਤ ਸਿੰਘ ਥਿੰਦ ਐਸਐਮਓ ਸਿਵਲ ਹਸਪਤਾਲ ਮਾਹਿਲਪੁਰ ਵੱਲੋਂ ਸ਼ਿਰਕਤ ਕੀਤੀ ਗਈ। ਇੰਦਰਜੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬੋੜਾ ਵੱਲੋਂ ਆਪਣੇ ਪਿਤਾ ਸਰਦਾਰ ਨਿਰਮਲ ਸਿੰਘ ਅਤੇ ਆਪਣੇ ਦਾਦਾ ਸਰਦਾਰ ਮਿਹਾਂ ਸਿੰਘ ਨੂੰ ਸਮਰਪਿਤ ਹੋ ਕੇ ਜੋ ਕਿ ਇਸ ਪਿੰਡ ਦੇ ਪੁਰਾਣੇ ਵਸਨੀਕ ਸਨ ਉਹਨਾਂ ਦੀ ਯਾਦ ਵਿੱਚ ਵਿਦਿਆਰਥੀਆਂ ਨੂੰ  21000 ਰੁਪਏ ਦੀਆਂ ਵਰਦੀਆਂ ਅਤੇ ਸਟੇਸ਼ਨਰੀ ਭੇਂਟ ਕੀਤੀ ਗਈ।

Advertisements

ਇਸ ਮੌਕੇ ਤੇ ਪ੍ਰਿੰਸੀਪਲ ਧਰਮਿੰਦਰ ਸ਼ਰਮਾ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਹਿਲਪੁਰ ਵੱਲੋਂ ਵੀ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਗਈ। ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਇਸ ਯੋਗਦਾਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਦੇਵਰਾਜ, ਐਸ.ਐਮ.ਸੀ. ਕਮੇਟੀ ਦੇ ਸਾਰੇ ਮੈਂਬਰਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਇੰਦਰਜੀਤ ਕੌਰ ਜੀ ਨੂੰ ਸਨਮਾਨ ਚਿੰਨ੍ਹ ਕੇ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here