ਨਾਬਾਲਗ ਲੜਕੇ ਦੀ ਟਰੈਕਟਰ-ਟਰਾਲੀ ਦੀ ਚਪੇਟ ਵਿੱਚ ਆਉਣ ਨਾਲ ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸੰਗਰੂਰ ਦੇ ਪਿੰਡ ਭਗਵਾਨਪੁਰਾ ਸ਼ੇਰੋਂ ਵਿੱਚ ਇੱਕ ਨਾਬਾਲਗ ਵਿਦਿਆਰਥੀ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੀ ਛੁੱਟੀ ਤੋਂ ਬਾਅਦ ਬੱਚਾ ਸਾਈਕਲ ਤੇ ਘਰ ਵਾਪਸ ਜਾ ਰਿਹਾ ਸੀ ਅਤੇ ਅਚਾਨਕ ਪਿੱਛੇ ਤੋਂ ਆ ਰਹੀ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਉਸ ਨਾਲ ਟੱਕਰਾ ਗਈ ਅਤੇ ਉਹ ਹੇਠਾਂ ਡਿੱਗ ਗਿਆ, ਉਸਦੀ ਮੌਤ ਹੋ ਗਈ।

Advertisements

ਮੌਕੇ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਟਰੈਕਟਰ ਟਰਾਲੀ ਨੂੰ ਕਬਜ਼ੇ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here