ਪੁਰਾਣੀ ਰੰਜਿਸ਼ ਦੇ ਚਲਦਿਆਂ ਚਲਾਈਆਂ ਗੋਲੀਆਂ, 1 ਦੀ ਮੌਤ, 1 ਗੰਭੀਰ ਜ਼ਖਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਦੇ ਜੰਡਿਆਲਾ ਵਿੱਚ ਪੁਰਾਣੀ ਰੰਜਿਸ਼ ਕਾਰਨ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਲਕਸ਼ਮਣ ਦਾਸ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਕਸ਼ਮਣ ਦੇ ਪੁੱਤਰ ਦੀ ਕੁੱਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਨੌਜਵਾਨ ਬਾਈਕ ਤੇ ਸਵਾਰ ਹੋ ਕੇ ਦੁਕਾਨ ਤੇ ਆਏ ਅਤੇ ਲੜਾਈ ਸ਼ੁਰੂ ਕਰ ਦਿੱਤੀ।

Advertisements

ਇਸ ਦੌਰਾਨ ਪਹਿਲਾਂ ਉਹਨਾਂ ਨੇ ਚਮਨ ਲਾਲ ਦੀ ਕੁੱਟਮਾਰ ਕੀਤੀ ਅਤੇ ਜਦੋਂ ਲਕਸ਼ਮਣ ਉਸਨੂੰ ਬਚਾਉਣ ਲਈ ਆਇਆ ਤਾਂ ਉਹ ਭੱਜ ਗਏ ਅਤੇ ਗੋਲੀਆਂ ਚੱਲਾ ਦਿੱਤੀਆਂ ਅਤੇ ਇੱਕ ਗੋਲੀ ਲਕਸ਼ਮਣ ਦੇ ਦਿਲ ਦੇ ਨੇੜੇ ਲੱਗ ਗਈ। ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। ਗੋਲੀ ਲੱਗਣ ਕਾਰਨ ਲਕਸ਼ਮਣ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਅਤੇ ਚਮਨ ਲਾਲ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਕਾਰਨ ਉਸਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here