Tuesday, October 27, 2026
Home Latest ਤੇਜ਼ ਰਫਤਾਰ ਟਰਾਲੀ ਨੇ ਟਰੈਕਟਰ ‘ਚ ਮਾਰੀ ਜ਼ਬਰਦਸਤ ਟੱਕਰ, 1 ਦੀ ਮੌਤ,...

ਤੇਜ਼ ਰਫਤਾਰ ਟਰਾਲੀ ਨੇ ਟਰੈਕਟਰ ‘ਚ ਮਾਰੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਗੰਭੀਰ ਜ਼ਖਮੀ

ਅਬੋਹਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅਬੋਹਰ ਦੇ ਸ਼੍ਰੀਗੰਗਾਨਗਰ-ਸੂਰਤਗੜ੍ਹ ਨੈਸ਼ਨਲ ਹਾਈਵੇਅ ਤੇ ਸਥਿਤ ਪਿੰਡ ਮਹੀਆਂਵਾਲਾ ਟੋਲ ਬਲਾਕ ਨੇੜੇ ਦੇਰ ਰਾਤ ਸੜਕ ਹਾਦਸਾ ਵਾਪਰਿਆ ਜਿਸ ਵਿੱਚ 1 ਨੌਜਵਾਨ ਦੀ ਮੌਤ ਹੋ ਗਈ ਅਤੇ 1 ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਧਰਮਪ੍ਰੀਤ ਪੁੱਤਰ ਇੰਦਰਜੀਤ ਉਮਰ 18 ਸਾਲਾ ਵਾਸੀ ਪਿੰਡ ਧਰਾਂਗਵਾਲਾ ਜ਼ਖਮੀ ਦੀ ਪਹਿਚਾਣ ਸੰਦੀਪ ਕੁਮਾਰ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਧਰਾਂਗਵਾਲਾ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਉਹ ਦੋਵੇਂ ਟਰੈਕਟਰ ਤੇ ਪਰਾਲੀ ਦੀਆਂ ਗੱਠਾਂ ਲੱਦ ਕੇ ਸੂਰਤਗੜ੍ਹ ਨੂੰ ਆ ਰਹੇ ਸਨ ਤਾਂ ਜਦੋਂ ਉਹ ਮਹੀਆਂਵਾਲਾ ਟੋਲ ਚੌਕੀ ਨੇੜੇ ਪਹੁੰਚੇ ਤਾਂ ਸ੍ਰੀਗੰਗਾਨਗਰ ਤੋਂ ਸੂਰਤਗੜ੍ਹ ਨੂੰ ਜਾ ਰਹੀ ਤੇਜ਼ ਰਫ਼ਤਾਰ ਘੋੜੇ ਦੀ ਟਰਾਲੀ ਨੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਧਰਮਪ੍ਰੀਤ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਸੰਦੀਪ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਧਰਮਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਪਈ। ਦੱਸ ਦੇਈਏ ਕਿ ਧਰਮਪ੍ਰੀਤ ਆਪਣੀ ਮਾਂ ਦਾ ਇਕਲੌਤਾ ਸਹਾਰਾ ਸੀ ਘਰ ਦਾ ਸਾਰਾ ਖਰਚ ਉਹ ਹੀ ਚੁੱਕਦਾ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here