ਬੱਸ ਤੇ ਟਰੈਕਟਰ-ਟਰਾਲੀ ਦੀ ਹੋਈ ਜ਼ਬਰਦਸਤ ਟੱਕਰ, 2 ਕਿਸਾਨਾਂ ਦੀ ਮੌਤ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਕਿਸਾਨ ਰਾਕੇਸ਼ ਕੁਮਾਰ ਆਪਣੇ ਟਰੈਕਟਰ ਤੇ ਸ਼ੂਗਰ ਮਿਲ ਵਿੱਚ ਗੰਨਾ ਛੱਡ ਕੇ ਘਰ ਪਰਤ ਰਿਹਾ ਸੀ। ਉਸਦੇ ਨਾਲ ਸਾਥੀ ਪ੍ਰਵੀਨ ਸਿੰਘ ਵੀ ਬੈਠਾ ਸੀ। ਜਦੋਂ ਦੋਵੇਂ ਕਸਬਾ ਮੁਸਾਹਿਬਪੁਰ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਟੂਰਿਸਟ ਬੱਸ ਨੇ ਟਰੈਕਟਰ ਵਿੱਚ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਬੱਸ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਹੈ। ਪੁਲਿਸ ਵੱਲੋਂ ਫਰਾਰ ਬੱਸ ਚਾਲਕ ਦੀ ਭਾਲ ਜਾਰੀ ਹੈ।

Advertisements

LEAVE A REPLY

Please enter your comment!
Please enter your name here