ਲੁਧਿਆਣਾ ਦਾ ਨੈਸ਼ਨਲ ਹਾਈਵੇ ਰਹੇਗਾ ਜਾਮ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ/ਲੁਧਿਆਣਾ ਨੈਸ਼ਨਲ ਹਾਈਵੇਅ ਤੇ ਦੁਪਹਿਰ 12 ਵਜੇ ਤੋਂ ਜਾਮ ਕੀਤਾ ਜਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਪਾਵਰਕਲਾਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਕਾਰਨ ਸੜਕ ਜਾਮ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਸੁਰੱਖਿਆ ਲਈ ਪੁਲਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ, ਪਾਵਰਕਾਮ ਤੇ ਟਰਾਂਸਕੋ, ਥਰਮਲ ਪਲਾਂਟ ਤੇ ਹਾਈਡਲ ਪ੍ਰਾਜੈਕਟ, ਵੇਰਕਾ ਮਿਲਕ ਐਂਡ ਕੈਟਲ ਫੀਡ ਪਲਾਂਟ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਸਮੇਤ 15-20 ਰੁਪਏ ਸਰਕਾਰ ਨੂੰ ਦਿੱਤੇ ਜਾਣਗੇ।

Advertisements

ਭਰਤੀ ਵਿੱਚ ਵੀ ਮੁਲਾਜ਼ਮਾਂ ਨੂੰ ਮਾਮੂਲੀ ਤਨਖ਼ਾਹ ਦੇ ਕੇ ਉਹਨਾਂ ਕੋਲੋ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਆਊਟ ਸੋਰਸ ਸਮੇਤ ਹੋਰ ਮੰਗਾਂ ਦਾ ਹੱਲ ਨਾ ਕੀਤੇ ਜਾਣ ਅਤੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਰਲੇਵਾਂ ਕਰਕੇ ਸਰਕਾਰੀ ਵਿਭਾਗਾਂ ਵਿੱਚ ਭਰਤੀ ਕਰਨ ਕਾਰਨ ਧਰਨਾ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਕਈ ਵਾਰ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਵੀ ਦਿੱਤਾ ਪਰ ਕੋਈ ਹੱਲ ਨਹੀਂ ਹੋਇਆ। ਇਸ ਕਾਰਨ ਉਹਨਾਂ ਨੂੰ ਇਹ ਧਰਨਾ ਦੇਣਾ ਪੈ ਰਿਹਾ ਹੈ।

LEAVE A REPLY

Please enter your comment!
Please enter your name here