ਫ਼ਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਦੇ ਘਰ ਨੂੰ ਕੀਤਾ ਸੀਲ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫ਼ਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਦੇ ਘਰ ਨੂੰ ਸੀਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਦੋਸ਼ੀ ਦੀ ਪਹਿਚਾਣ ਵਿੱਕੀ ਵਾਸੀ ਪਿੰਡ ਖਲਚੀਆਂ ਜੱਦੀ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਵਿੱਕੀ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਵਿੱਕੀ ਨੂੰ 6 ਸਤੰਬਰ 2021 ਨੂੰ ਫ਼ਿਰੋਜ਼ਪੁਰ ਪੁਲਿਸ ਨੇ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਦੱਸ ਦੇਈਏ ਕਿ ਦੋਸ਼ੀ ਜੇਲ੍ਹ ਵਿੱਚ ਹੈ।

Advertisements

ਉਸਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ 30 ਤੋਂ ਵੱਧ ਨਸ਼ਾ ਤਸਕਰਾਂ ਦੀ 14 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਪੁਲਿਸ ਵੱਲੋਂ ਜ਼ਬਤ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨਾ ਤਾਂ ਕਿਸੇ ਦੇ ਨਾਂਅ ਤੇ ਟਰਾਂਸਫਰ ਕੀਤੀਆਂ ਜਾ ਸਕਦੀਆਂ ਹਨ ਅਤੇ ਨਾ ਹੀ ਵੇਚੀਆਂ ਜਾ ਸਕਦੀਆਂ ਹਨ।

LEAVE A REPLY

Please enter your comment!
Please enter your name here