9 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਹਾਰਟਅਟੈੱਕ ਨਾਲ ਹੋਈ ਮੌਤ

ਪਮਾਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਮਾਲੀ ਦੇ ਨੌਜਵਾਨ ਦੀ ਕੈਨੇਡਾ ਦੇ ਓਨਟਾਰੀਓ ਸ਼ਹਿਰ ਦੇ ਮਿਸੀਸਾਗਾ ਵਿਚ ਹਾਰਟਅਟੈੱਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ ਵਾਸੀ ਪਮਾਲੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨਵਜੋਤ 9 ਮਹੀਨੇ ਪਹਿਲਾਂ ਹੀ ਉਚੇਰੀ ਪੜਾਈ ਲਈ ਕੈਨੇਡਾ ਦੇ ਓਨਟਾਰੀਓ ਸ਼ਹਿਰ ਦੇ ਮਿਸੀਸਾਗਾ ਵਿਚ ਗਿਆ ਸੀ। ਪਰ ਬੀਤੇ ਦਿਨ ਅਚਾਨਕ ਉਸਦੀ ਹਾਰਟਅਟੈੱਕ ਨਾਲ ਮੌਤ ਹੋ ਗਈ। ਨਵਜੌਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here