ਕਰਿਆਨੇ ਦੀ ਦੁਕਾਨ ਤੇ ਤੇਜ਼ਧਾਰ ਹਥਿਆਰ ਦੀ ਨੌਕ ਤੇ ਲੁੱਟੇ 35 ਹਜ਼ਾਰ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਦੇ ਮਥੁਰਾ ਨਗਰ ਵਿੱਚ ਕਰਿਆਨੇ ਦੀ ਦੁਕਾਨ ਤੇ ਬੰਦੂਕ ਦੀ ਨੋਕ ਤੇ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਇੱਕ ਵਿਅਕਤੀ ਨੂੰ ਤੇਜ਼ਧਾਰ ਹਥਿਆਰ ਅਤੇ ਰਿਵਾਲਵਰ ਦਿਖਾ ਕੇ 30 ਹਜ਼ਾਰ ਰੁਪਏ ਦੀ ਨਕਦੀ ਅਤੇ 5 ਹਜ਼ਾਰ ਰੁਪਏ ਤੋਂ ਵੱਧ ਦਾ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਰੋਜ਼ਾਨਾ ਦੀ ਤਰ੍ਹਾਂ ਵਿਨੋਦ ਸ਼ਰਮਾ ਆਪਣੀ ਦੁਕਾਨ ਤੇ ਬੈਠਾ ਸੀ ਅਤੇ ਇਸ ਦੌਰਾਨ ਦੋ ਲੁਟੇਰੇ ਬਾਈਕ ਤੇ ਸਵਾਰ ਹੋ ਕੇ ਆਏ ਅਤੇ ਉਹਨਾਂ ਨੇ ਵਿਨੋਦ ਦੀ ਛਾਤੀ ਤੇ ਲੱਤ ਮਾਰ ਦਿੱਤੀ ਤੇ ਇੱਕ ਲੁਟੇਰੇ ਦੇ ਹੱਥ ਵਿੱਚ ਤੇਜ਼ਧਾਰ ਹਥਿਆਰ ਅਤੇ ਦੂਜੇ ਦੇ ਹੱਥ ਵਿੱਚ ਰਿਵਾਲਵਰ ਫੜਿਆ ਹੋਇਆ ਸੀ।

Advertisements

ਵਿਨੋਦ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸਦੀ ਜੇਬ ਵਿੱਚੋਂ ਕਰੀਬ 19,500 ਰੁਪਏ ਅਤੇ ਬੈਗ ਵਿੱਚ ਪਏ 10,000 ਰੁਪਏ ਅਤੇ ਦੁਕਾਨ ਅੰਦਰੋਂ ਕਈ ਸਾਮਾਨ ਚੋਰੀ ਕਰ ਲਿਆ, ਵਿਨੋਦ ਨੇ ਦੱਸਿਆ ਕਿ ਉਸਦਾ ਕਰੀਬ 35 ਹਜ਼ਾਰ ਦਾ ਨੁਕਸਾਨ ਹੋਇਆ ਹੈ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here