Tuesday, October 27, 2026
Home Latest ਨਵੀ ਕਾਰ ਖਰੀਦ ਕੇ ਆ ਰਹੇ ਸੀ ਘਰ, ਟਰਾਲੀ ਨਾਲ ਹੋਈ ਟੱਕਰ,...

ਨਵੀ ਕਾਰ ਖਰੀਦ ਕੇ ਆ ਰਹੇ ਸੀ ਘਰ, ਟਰਾਲੀ ਨਾਲ ਹੋਈ ਟੱਕਰ, ਮੌਤ

ਨਵਾਂਸ਼ਹਿਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਨਵਾਂਸ਼ਹਿਰ ਦੇ ਅੰਮ੍ਰਿਤਸਰ ਰੋਡ ਤੇ ਕਾਰ ਤੇ ਤੂੜੀ ਨਾਲ ਭਰੀ ਟਰਾਲੀ ਵਿਚਕਾਰ ਟੱਕਰ ਹੋ ਗਈ, ਜਿਸ ਵਿੱਚ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਗੋਪੀ ਉਮਰ 30 ਸਾਲਾ ਪਲਵਿੰਦਰ ਸਿੰਘ ਪਿੰਦਾ ਉਮਰ 55 ਸਾਲਾ ਤੇ ਨਵਜੀਤ ਸਿੰਘ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਤਿੰਨੋ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਤੋਂ ਨਵੀਂ ਕਾਰ ਖਰੀਦ ਕੇ ਆ ਰਹੇ ਸਨ ਤਾਂ ਜਦੋ ਉਹ ਨਵਾਂਸ਼ਹਿਰ ਦੇ ਪਿੰਡ ਲਗੜੋਆ ਦੇ ਨੇੜੇ ਪੁੱਜੇ ਤਾਂ ਇੱਕ ਤੂੜੀ ਨਾਲ ਭਰੀ ਟਰਾਲੀ ਨੇ ਉਹਨਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਟੱਕਰ ਇੰਨੀ ਭਿਆਨਕ ਸੀ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਤਿੰਨਾਂ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here