ਸੀਆਈਏ ਸਟਾਫ ਨੇ ਕਾਰ ਸਵਾਰ ਵਿਅਕਤੀ ਨੂੰ 5 ਕਿਲੋ 20 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਸੀਆਈਏ ਸਟਾਫ ਨੇ ਗਸ਼ਤ ਦੌਰਾਨ ਵਾਹਨਾਂ ਦੀ ਚੈਕਿੰਗ ਸਮੇ ਕਾਰ ਵਿਚ ਸਵਾਰ ਇੱਕ ਵਿਅਕਤੀ ਕੋਲੋਂ 5 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਦੋਸ਼ੀ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਕੋਚਰ ਪੁੱਤਰ ਸ਼ਾਮ ਕੁਮਾਰ ਵਾਸੀ ਵਿਕਟੋਰੀਆ ਪਿੰਡ ਬੱਲੂਕੀ ਲੁਧਿਆਣਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪ੍ਰੈੱਸ ਕਾਨਫਰੰਸ ਕਰਦਿਆਂ ਐੱਸਪੀ ਹੈੱਡ ਕੁਆਰਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਡੀਐੱਸਪੀ ਇਨਵੈਸਟੀਗੇਸ਼ਨ ਅਰੁਣ ਕੁਮਾਰ ਅਤੇ ਸੀਆਈਏ ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਅਤੇ ਸਬ ਇੰਸਪੈਕਟਰ ਤਰਸੇਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਖੈਰਦੀਨਕੇ ਵੱਲ ਜਾਂਦਿਆਂ ਸੂਏ ਦੇ ਪੁਲ਼ ਐਮਾਂ ਕੋਲ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ, ਤਾਂ ਇਸੇ ਦੌਰਾਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵੱਲੋਂ ਇੱਕ ਕਾਰ ਆਉਂਦੀ ਦਿਖਾਈ ਦਿੱਤੀ ਅਤੇ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਅਚਾਨਕ ਕਾਰ ਬੰਦ ਹੋ ਗਈ ਅਤੇ ਜਦੋ ਕਾਰ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋ ਟੇਪ ਨਾਲ ਲਪੇਟੇ ਹੋਏ 9 ਪੈਕੇਟ ਬਰਾਮਦ ਹੋਏ ਜਦੋ ਪੈਕਟਾਂ ਦੀ ਚੈਕਿੰਗ ਕੀਤੀ ਤਾਂ ਉਸ ਵਿੱਚੋ 5 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਕੀਮਤ 25 ਕਰੋੜ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here