ਪੇਪਰ ਪਾਉਣ ਜਾ ਰਹੇ ਨੌਜਵਾਨਾਂ ਦੀ ਬਾਈਕ ਹੋਈ ਬੇਕਾਬੂ, 1 ਦੀ ਮੌਤ

ਫਿਲੌਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਿਲੌਰ ਦੇ ਸੜਕ ਹਾਦਸਾ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਾਜਨ ਵਾਸੀ ਨਕੋਦਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਨ 9ਵੀਂ ਜਮਾਤ ਵਿੱਚ ਪੜ੍ਹਦਾ ਸੀ, ਤੇ ਉਹ ਆਪਣੇ ਦੋ ਦੋਸਤਾਂ ਨਾਲ ਪੇਪਰ ਦੇਣ ਜਾ ਰਿਹਾ ਸੀ। ਰਾਜਨ ਮੋਟਰਸਾਈਕਲ ਚਲਾ ਰਿਹਾ ਸੀ ਤੇ ਅਚਾਨਕ ਉਸਦੀ ਅੱਖ ਵਿੱਚ ਕੁੱਝ ਪੈ ਗਿਆ ਤੇ ਉਹ ਕੱਢਣ ਲੱਗ ਗਿਆ ਜਿਸ ਨਾਲ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਕੱਚੀ ਸੜਕ ਤੇ ਜਾ ਡਿੱਗ ਗਿਆ ਤੇ ਉਸਦੇ ਦੋਵੇ ਦੋਸਤ ਵੀ ਜ਼ਖਮੀ ਹੋ ਗਏ ਪਰ ਰਾਜਨ ਦੇ ਸਿਰ ਤੇ ਗੰਭੀਰ ਸੱਟ ਲੱਗ ਗਈ।

Advertisements

ਰਾਹਗੀਰਾਂ ਨੇ ਉਹਨਾਂ ਨੂੰ ਹਸਪਤਾਲ ਪਹੁੰਚਾਇਆ ਤੇ ਰਾਜਨ ਦੀ ਹਾਲਤ ਗੰਭੀਰ ਸੀ ਤੇ ਡਾਕਟਰਾਂ ਨੇ ਉਸਨੂੰ ਜਲੰਧਰ ਰੈਫਰ ਕਰ ਦਿੱਤਾ, ਜਿੱਥੇ ਕਿ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਰਾਹਗੀਰਾਂ ਨੇ ਦੱਸਿਆ ਕਿ ਤੇਜ਼ ਰਫਤਾਰ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ, ਅਤੇ ਨਾ ਹੀ ਕਿਸੇ ਨੇ ਹੈਲਮੇਟ ਨਹੀ ਪਾਇਆ ਸੀ। ਰਾਜਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here