ਡਿਪ੍ਰੈਸ਼ਨ ਦੇ ਚਲਦੇ ਹੁਸ਼ਿਆਰਪੁਰ ਵਿੱਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹੁਸ਼ਿਆਰਪੁਰ ਦੇ ਊਨਾ ਰੋਡ ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਪੀਜੀ ਵਿੱਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਆਦਿਤਿਆ ਯਾਦਵ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸਨੇ ਦੱਸਿਆ ਕਿ ਇੰਜੀਨੀਅਰਿੰਗ ਦੇ ਵਿਦਿਆਰਥੀ ਆਦਿਤਿਆ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ ਅਤੇ ਜਦੋ ਉਸਨੇ ਦੇਖਿਆ ਤਾਂ ਆਦਿਤਿਆ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਉਸਦਾ ਮੋਬਾਇਲ ਵੀ ਜ਼ਬਤ ਕਰ ਲਿਆ ਗਿਆ ਹੈ।

ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਇੱਕ ਸੁਸਾਈਡ ਨੋਟ ਮਿਲਿਆ ਹੈ। ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਡਿਪ੍ਰੈਸ਼ਨ ਵਿੱਚ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here