ਫਸਲ ਦੀ ਬਿਜਾਈ ਨੂੰ ਲੈ ਕੇ ਦੋ ਭਰਾਵਾਂ ਵਿੱਚ ਹੋਈ ਮੁੱਠਭੇੜ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਕਣਕ ਦੀ ਫ਼ਸਲ ਬੀਜਣ ਨੂੰ ਲੈ ਕੇ ਦੋ ਭਰਾਵਾਂ ਵਿੱਚ ਮੁੱਠਬੇੜ ਹੋ ਗਈ ਤੇ ਉਸਦੇ ਭਰਾ ਮੱਘਰ ਨੇ ਵਪਾਰੀ ਸਿੰਘ ਤੇ ਹਮਲਾ ਕਰ ਦਿੱਤਾ ਤੇ ਉਹ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਪਾਰੀ ਸਿੰਘ ਨੇ ਆਪਣੇ ਖੇਤਾਂ ਵਿੱਚ 2 ਕਨਾਲਾਂ ਵਿੱਚ ਕਣਕ ਦੀ ਬਿਜਾਈ ਕੀਤੀ ਸੀ ਅਤੇ ਉਹ ਆਪਣੇ ਲੜਕੇ ਇੰਦਰਜੀਤ ਨਾਲ ਕਿਸੇ ਕੰਮ ਲਈ ਬੈਂਕ ਗਿਆ ਹੋਇਆ ਸੀ ਤੇ ਜਦੋਂ ਉਹ ਵਾਪਸ ਆਇਆ ਤਾਂ ਉਸਨੇ ਦੇਖਿਆਂ ਕਿ ਉਸਦਾ ਭਰਾ ਮੱਘਰ ਆਪਣੇ ਕੁੱਝ ਦੋਸਤਾਂ ਨਾਲ ਮਿਲ ਕੇ ਉਨ੍ਹਾਂ ਦੇ ਖੇਤਾਂ ਵਿੱਚ ਟਰੈਕਟਰ ਚਲਾ ਕੇ ਫ਼ਸਲ ਦੀ ਬਰਬਾਦੀ ਕਰ ਰਿਹਾ ਸੀ।

Advertisements

ਜਦੋਂ ਉਸਨੇ ਆਪਣੇ ਭਰਾ ਨੂੰ ਕਿਹਾ ਕਿ ਉਹ ਕਣਕ ਨੂੰ ਉਸਦੇ ਹਿੱਸੇ ਵੀ ਪਾਵੇ ਤਾਂ ਉਸਦੇ ਸਾਥੀਆਂ ਨੇ ਉਸਦੀ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਕੁੱਟਮਾਰ ਕਰ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ, ਉਹਨਾਂ ਉੱਤੇ ਹਮਲਾ ਕਰਨ ਤੋਂ ਬਾਅਦ ਉਸਦੇ ਭਰਾ ਨੇ ਹਮਾਲਵਾਰਾਂ ਤੋਂ ਘਰ ਦੀਆਂ ਔਰਤਾਂ ਤੇ ਬੱਚਿਆ ਤੇ ਵੀ ਹਮਲਾ ਕਰ ਦਿੱਤਾ, ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਉਸਨੇ ਇਸ ਮਾਮਲੇ ਸਬੰਧੀ ਥਾਣਾ ਮੇਹਰਬਾਨ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਪਰ ਪੁiਲਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।

LEAVE A REPLY

Please enter your comment!
Please enter your name here