ਤੇਜ਼ ਰਫਤਾਰ ਥਾਰ ਨੇ ਏਐੱਸਆਈ ਦੀ ਕਾਰ ਨੂੰ ਮਾਰੀ ਟੱਕਰ, ਮੌਤ

ਅਬੋਹਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅਬੋਹਰ ਦੇ ਪਿੰਡ ਬਹਿਬਲਵਾਸੀ ਰੋਡ ਤੇ ਥਾਰ ਸਵਾਰ ਦੋ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਕਾਰ ਡਿਵਾਈਡਰ ਤੇ ਚੜ੍ਹ ਕੇ ਨੁਕਸਾਨੀ ਗਈ, ਤੇ ਉਹ ਬੁਰੀ ਤਰ੍ਹਾ ਜ਼ਖਮੀ ਹੋ ਗਿਆ। ਪੁਲਿਸ ਮੁਲਾਜ਼ਮ ਦੀ ਪਹਿਚਾਣ ਸੁਖਵਿੰਦਰ ਸਿੰਘ ਵਾਸੀ ਕੱਟਿਆਂਵਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਥਾਣਾ ਨੰਬਰ 1 ਵਿੱਚ ਏਐੱਸਆਈ ਤਾਇਨਤ ਸੀ।

Advertisements

ਉਹ ਆਪਣੀ ਕਾਰ ਵਿੱਚ ਡਿਊਟੀ ਤੇ ਜਾ ਰਿਹਾ ਸੀ ਤਾਂ ਜਦੋ ਉਹ ਬਹਿਬਲਵਾਸੀ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਥਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਸਦੀ ਕਾਰ ਡਿਵਾਈਡਰ ਤੇ ਚੜ੍ਹ ਗਈ। ਜਿਸ ਕਾਰਨ ਏਐੱਸਆਈ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਏਐੱਸਆਈ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਥਾਰ ਸਵਾਰ ਨੌਜਵਾਨਾਂ ਦੀ ਭਾਲ ਜ਼ਾਰੀ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਇੱਥੋਂ ਦੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਸੜਕ ਤੇ ਡਿਵਾਈਡਰ ਬਣਾਇਆ ਜਾਵੇ, ਤਾਂ ਜੋ ਆਉਣ ਵਾਲੇ ਧੁੰਦ ਦੇ ਦਿਨਾਂ ਵਿੱਚ ਹਾਦਸਿਆਂ ਤੋਂ ਬਚਿਆ ਜਾ ਸਕੇ, ਲੋਕਾਂ ਨੇ ਦੱਸਿਆ ਕਿ ਇੱਥੇ ਲਾਂਘਾ ਹੋਣ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ।

LEAVE A REPLY

Please enter your comment!
Please enter your name here