ਫਰੀਦਕੋਟ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਰੀਦਕੋਟ ਹਾਈਵੇਅ ਤੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਤੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਟੱਕਰ ਇੰਨੀ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਣਾਮ ਸਿੰਘ ਵਾਸੀ ਬਾਜਾਪੱਟੀ ਗੋਲੇਵਾਲਾ ਫਰੀਦਕੋਟ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰਣਾਮ ਤੇ ਉਸਦੀ ਪਤਨੀ ਕਿਸੇ ਘਰੇਲੂ ਕੰਮ ਗੋਲੇਵਾਲਾ ਜਾ ਰਹੇ ਸਨ ਤਾਂ ਉਸਦਾ ਪਤੀ ਪ੍ਰਣਾਮ ਅੱਗੇ ਪੈਦਲ ਜਾ ਰਿਹਾ ਸੀ, ਤੇ ਉਹ ਉਸ ਤੋਂ ਥੋੜ੍ਹਾ ਪਿੱਛੇ ਚੱਲ ਰਹੀ ਸੀ। ਜਦੋ ਉਹ ਆਰੇ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸਦੇ ਪਤੀ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਮੌਕੇ ਤੇ ਫ਼ਰਾਰ ਹੋ ਗਿਆ ਤੇ ਉਸਦਾ ਪਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਉਸਦੀ ਮੌਤ ਹੋ ਗਈ।
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।