ਤੇਜ਼ ਰਫਤਾਰ ਕਾਰ ਨੇ ਹੈੱਡ ਕਾਂਸਟੇਬਲ ਨੂੰ ਮਾਰੀ ਟੱਕਰ, ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਵਿੱਚ ਇੱਕ ਅਣਪਛਾਤੇ ਵਾਹਨ ਨੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨੂੰ ਟੱਕਰ ਮਾਰ ਦਿੱਤੀ ਕਾਂਸਟੇਬਲ ਦੀ ਮੌਤ ਹੋ ਗਈ, ਉਸਦੇ ਪਰਿਵਾਰਕ ਮੈਬਰ ਜ਼ਖਮੀ ਹੋ ਗਏ।ਮ੍ਰਿਤਕ ਦੀ ਪਹਿਚਾਣ ਗੁਰਦੇਵ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹੈੱਡ ਕਾਂਸਟੇਬਲ ਵਜੋਂ ਲੁਧਿਆਣਾ ਵਿੱਚ ਤਾਇਨਾਤ ਸੀ, ਗੁਰਦੇਵ ਆਪਣੇ ਪਰਿਵਾਰ ਨਾਲ ਸਵਿਫਟ ਕਾਰ ਵਿੱਚ ਆਪਣੇ ਪਿੰਡ ਆ ਰਹੇ ਸਨ, ਤਾਂ ਰਸਤੇ ਵਿੱਚ ਪਿੱਛਿਓਂ ਆ ਰਹੀ ਇੱਕ ਚਿੱਟੇ ਰੰਗ ਦੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

Advertisements

ਕਾਰ ਦੀ ਸਪੀਡ ਜ਼ਿਆਦਾ ਹੋਣ ਕਾਰਨ ਕਾਰ ਸੰਭਾਲ ਨਹੀ ਹੋਈ ਅਤੇ ਕਾਰ ਨਾਲੇ ਵਿੱਚ ਜਾ ਡਿੱਗੀ।ਸਾਰੇ ਕਾਰ ਸਵਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੇ ਹੈੱਡ ਕਾਂਸਟੇਬਲ ਗੁਰਦੇਵ ਦੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ਤੇ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here