ਫਾਜ਼ਿਲਕਾ ਪੁਲਿਸ ਵੱਲੋਂ ਬੀ.ਐਸ.ਐਫ ਦੀ ਮਦਦ ਨਾਲ 3 ਕਿਲੋ 182 ਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਅਤੇ ਉਪ ਕਪਤਾਨ ਪੁਲਿਸ ਸ.ਡ. ਜਲਾਲਾਬਾਦ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਅੰਗਰੇਜ ਕੁਮਾਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਸਮੇਤ ਸਟਾਫ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ. ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਜਿਵੇਂ ਕਿ ਧਰਮੂ ਵਾਲਾ, ਹਜਾਰਾ ਰਾਮ ਸਿੰਘ ਵਾਲਾ, ਢੰਡੀ ਕਦੀਮ, ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ ਆਦਿ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਬੱਸ ਅੱਡਾ ਢੰਡੀ ਕਦੀਮ ਕੋਲ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਢਾਣੀ ਨੱਥਾ ਸਿੰਘ ਤੋਂ ਬਾਰਡਰ ਏਰੀਆ ਨੂੰ ਜਾਂਦੀ ਲਿੰਕ ਰੋਡ ਤੇ ਪਿੰਡ ਤੋਂ ਅੱਧਾ ਕਿਲੋਮੀਟਰ ਦੂਰ ਗੰਨੇ ਦੇ ਖੇਤ ਹਨ।

Advertisements

ਇਸ ਗੰਨੇ ਦੇ ਖੇਤਾਂ ਤੋਂ ਪੱਛਮ ਵਾਲੀ ਸਾਈਡ ਕਣਕ ਦੇ ਖੇਤਾਂ ਵਿੱਚ ਬੀਤੀ ਰਾਤ ਕਿਸੇ ਨਾ ਮਾਲੂਮ ਵਿਅਕਤੀ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਗਈ ਹੈ, ਮੌਕੇ ਤੇ ਪੁੱਜ ਕੇ ਚੈਕਿੰਗ ਕੀਤੀ ਜਾਵੇ ਤਾਂ ਹੈਰੋਇਨ ਬਰਾਮਦ ਹੋ ਸਕਦੀ ਹੈ।ਜੋ ਇਤਲਾਹ ਠੋਸ ਅਤੇ ਮੋਹਤਬਰ ਹੋਣ ਕਰਕੇ ਰੁੱਕਾ ਥਾਣੇ ਭੇਜ ਕੇ ਮੁਕੱਦਮਾ ਨੰਬਰ 158 ਮਿਤੀ 11.12.2023 ਅ/ਧ 21,23/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਵਿਖੇ ਬਰਖਿਲਾਫ ਨਾ-ਮਲੂਮ ਵਿਅਕਤੀ ਖਿਲਾਫ ਦਰਜ ਰਸਿਸਟਰ ਕਰਵਾਇਆ ਗਿਆ ਅਤੇ ਪੁਲਿਸ ਪਾਰਟੀ ਵੱਲੋਂ ਬੀ.ਐਸ.ਐਫ ਦੀ ਮਦਦ ਨਾਲ ਸਾਂਝੇ ਅਪ੍ਰੇਸ਼ਨ ਤਹਿਤ ਮੁਖਬਰ ਦੀ ਦੱਸੀ ਥਾਂ ਤੇ ਰੇਡ ਕਰਕੇ ਕਣਕ ਦੇ ਖੇਤਾਂ ਵਿੱਚੋਂ 03 ਕਿਲੋ 182 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ ਅਤੇ ਇਸ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਸਮੱਗਲਰਾਂ ਬਾਰੇ ਖੂਫੀਆ ਸੋਰਸ ਲਗਾ ਕੇ ਤਲਾਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here