ਦੋ ਬੱਚਿਆ ਦੀ ਮਾਂ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਵਿੱਚ ਬੀਤੇ ਦਿਨ ਦੋ ਬੱਚਿਆਂ ਦੀ ਮਾਂ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ ਉਮਰ 40 ਸਾਲਾ ਪਤਨੀ ਅਮਿਤ ਕੁਮਾਰ ਵਾਸੀ ਜਲੰਧਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਦਾ ਵਿਆਹ ਕਰੀਬ 17 ਸਾਲ ਪਹਿਲਾਂ ਅਮਿਤ ਨਾਲ ਹੋਇਆ ਸੀ ਅਤੇ ਉਸਦੇ ਦੋ ਬੱਚੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 15 ਸਾਲ ਅਤੇ ਦੂਜੇ ਦੀ 10 ਸਾਲ ਸੀ। ਪਰਮਜੀਤ ਆਮ ਆਦਮੀ ਕਲੀਨਿਕ ਵਿੱਚ ਕੰਮ ਕਰਦੀ ਸੀ ਅਤੇ ਅਮਿਤ ਦਾ ਪਿੰਡ ਵਿੱਚ ਹੀ ਕਲੀਨਿਕ ਸੀ, ਪਰਮਜੀਤ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸਨੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮੌਕੇ ਤੇ ਕੋਈ ਸੁਸਾਇਡ ਨੋਟ ਬਰਾਮਦ ਨਹੀ ਹੋਇਆ ਹੈ।

LEAVE A REPLY

Please enter your comment!
Please enter your name here