
ਨਵਾਂਸ਼ਹਿਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਨਵਾਂਸ਼ਹਿਰ ਦੇ ਬਲਾਚੌਰ ਪਿੰਡ ਮਹਿੰਦਪੁਰ ਵਿਖੇ ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਤੇ ਬਾਈਕ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਜਿੰਦਰ ਸਿੰਘ ਉਮਰ 30 ਸਾਲ ਵਾਸੀ ਪਿੰਡ ਮਹਿੰਦਪੁਰ ਬਲਾਚੌਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਬਿਮਾਰ ਪਿਤਾ ਲਈ ਦਵਾਈ ਲੈਣ ਜਾ ਰਿਹਾ ਸੀ, ਤੇ ਜਦੋਂ ਉਹ ਜੈਨਪੁਰ ਟੀ-ਪੁਆਇੰਟ ਤੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਉਹ ਖੇਤਾਂ ਵਿੱਚ ਡਿੱਗ ਪਿਆ ਤੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਰਾਹਗੀਰਾਂ ਨੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਪੁਲਿਸ ਨੇ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












