ਚੇਅਰਮੈਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਹਯਾਤਨਗਰ ਅਤੇ ਨਾਲ ਲੱਗਦੇ ਪਿੰਡਾਂ ਨੂੰ ਮਿਲੇਗਾ ਸਦਭਾਵ ਮੰਡਪ ਦਾ ਖੂਬਸੂਰਤ ਤੋਹਫ਼ਾ

ਗੁਰਦਾਸਪੁਰ, ( ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਅਤੇ ਇਸਦੇ ਨਾਲ ਲੱਗਦੇ ਪਿੰਡਾਂ ਨੂੰ ਸਦਭਾਵ ਮੰਡਪ (ਕਮਿਊਨਿਟੀ ਹਾਲ) ਦਾ ਖੂਬਸੂਰਤ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 1.46 ਕਰੋੜ ਦੀ ਲਾਗਤ ਨਾਲ ਹਯਾਤਨਗਰ ਵਿਖੇ ਕਮਿਊਨਿਟੀ ਹਾਲ ਦੀ ਉਸਾਰੀ ਸ਼ੁਰੂ ਕੀਤੀ ਗਈ ਹੈ ਜੋ ਕਿ ਅਗਲੇ 4 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।

Advertisements

ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਹਯਾਤਨਗਰ ਵਿਖੇ ਬਣ ਰਹੇ ਇਸ ਸਦਭਾਵ ਮੰਡਪ (ਕਮਿਊਨਿਟੀ ਹਾਲ) ਦੇ ਪ੍ਰੋਜੈਕਟ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਮਿਊਨਿਟੀ ਹਾਲ ਦੀ ਉਸਾਰੀ ਤਹਿ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ ਅਤੇ ਕੰਮ ਦੀ ਗੁਣਵਤਾ ਦਾ ਪੂਰਾ ਖਿਆਲ ਰੱਖਿਆ ਜਾਵੇ। ਇਸ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਵਾ ਏਕੜ ਰਕਬੇ ਵਿੱਚ ਬਣਨ ਵਾਲੇ ਇਸ ਸਦਭਾਵ ਮੰਡਪ (ਕਮਿਊਨਿਟੀ ਹਾਲ) ਦਾ ਮੁੱਖ ਹਾਲ 90 ਬਾਈ 60 ਵਰਗ ਫੁੱਟ ਦਾ ਹੋਵੇਗਾ। ਇਸ ਤੋਂ ਇਲਾਵਾ ਸਦਭਾਪ ਮੰਡਲ ਵਿੱਚ ਦਫ਼ਤਰ, ਦੋ ਕਮਰੇ, ਰਸੋਈ ਤੇ ਬਾਥਰੂਮ ਵੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪਿੰਡ ਹਯਾਤਨਗਰ ਦੀ ਪੰਚਾਇਤ ਨੇ ਜ਼ਮੀਨ ਦਿੱਤੀ ਹੈ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਹਯਾਤਨਗਰ ਦੇ ਨਾਲ ਪਿੰਡ ਵਰਿਆਂ, ਤੁੰਗ, ਕਾਲਾ ਨੰਗਲ, ਪੀਰਾਂ ਬਾਗ, ਸਲੀਮਪੁਰ ਅਰਾਈਆਂ, ਖੋਖਰ ਅਤੇ ਸਲੀਮਪੁਰ ਅਫ਼ਗਾਨਾਂ ਦੇ ਵਸਨੀਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਹੁਣ ਆਪਣੇ ਖੁਸ਼ੀ-ਗਮੀ ਦੇ ਪ੍ਰੋਗਰਾਮਾਂ ਲਈ ਪੈਲਸ ਨਹੀਂ ਬੁੱਕ ਕਰਨੇ ਪੈਣਗੇ ਬਲਕਿ ਉਹ ਇਸ ਸਦਭਾਵ ਮੰਡਪ (ਕਮਿਊਨਿਟੀ ਹਾਲ) ਵਿੱਚ ਆਪਣੇ ਪ੍ਰੋਗਰਾਮ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਮਿਲੇਗਾ।  ਇਸ ਮੌਕੇ ਰਮਨ ਬਹਿਲ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਹਰਜੋਤ ਸਿੰਘ, ਐੱਸ.ਡੀ.ਓ. ਲਵਪ੍ਰੀਤ ਸਿੰਘ, ਐੱਸ.ਡੀ.ਓ. ਪਰਮਿੰਦਰ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ, ਕੇਸ਼ਵ ਬਹਿਲ, ਅਸ਼ਵਨੀ ਸ਼ਰਮਾਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।

LEAVE A REPLY

Please enter your comment!
Please enter your name here