ਪੁਲਿਸ ਨੇ 4 ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ

ਅਬੋਹਰ/ਫਾਜ਼ਿਲਕਾ (ਦ ਸਟੈਲਰ ਨਿਊਜ਼) । ਡੀ.ਜੀ.ਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਉਪ ਕਪਤਾਨ ਪੁਲਿਸ ਸ.ਡ ਅਬੋਹਰ (ਦਿਹਾਤੀ) ਅਵਤਾਰ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਅਬੋਹਰ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸੇ 04 ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਅਬੋਹਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਲਿਜਾਇਆ ਗਿਆ। ਜਿੱਥੇ ਉਹਨਾਂ ਨੂੰ ਡਾਕਟਰ ਮਹੇਸ਼ ਗੁਪਤਾ ਨਾਲ ਮਿਲਾ ਕੇ ਉਹਨਾਂ ਦੇ ਟੈਸਟ ਕਰਵਾਏ ਗਏ ਅਤੇ ਉਹਨਾਂ ਦਾ ਇਲਾਜ ਸ਼ੁਰੂ ਕਰਵਾਇਆ ਗਿਆ ਹੈ।

Advertisements

ਇੰਸਪੈਕਟਰ ਗੁਰਮੀਤ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਪਰਿਵਾਰ ਦਾ ਕੋਈ ਮੈਂਬਰ ਨਸ਼ੇ ਦੀ ਦਲਦਲ ਵਿੱਚ ਫਸਿਆ ਹੈ ਅਤੇ ਉਹ ਨਸ਼ਾ ਛੱਡਣ ਦਾ ਚਾਹਵਾਨ ਹੈ ਤਾਂ ਫਾਜਿਲਕਾ ਪੁਲਿਸ ਵੱਲੋਂ ਉਹਨਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ। ਇਸ ਦੌਰਾਨ ਡਾਕਟਰ ਮਹੇਸ਼ ਗੁਪਤਾ ਨੇ ਫਾਜ਼ਿਲਕਾ ਪੁਲਿਸ ਦੁਆਰਾ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਪਹਿਲ ਕਦਮੀ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਛੱਡਣ ਦਾ ਚਾਹਵਾਨ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਤੋਂ ਨਸ਼ਾ ਛੁਡਾਊ ਕੇਂਦਰ ਆ ਸਕਦੇ ਹਨ ਜਿੱਥੇ ਉਹਨਾਂ ਦਾ ਬਿਨਾਂ ਤਕਲੀਫ ਇਲਾਜ ਕੀਤਾ ਜਾਵੇਗਾ।

LEAVE A REPLY

Please enter your comment!
Please enter your name here