ਧੁੰਦ ਦੇ ਮੌਸਮ ਨੂੰ ਦੇਖਦਿਆਂ ਫਾਜ਼ਿਲਕਾ ਪੁਲਿਸ ਨੇ ਵਾਹਨਾਂ ਤੇ ਲਗਾਏ ਰਿਫਲੈਕਟਰ

ਫਾਜ਼ਿਲਕਾ (ਦ ਸਟੈਲਰ ਨਿਊਜ਼) । ਜ਼ਿਲ੍ਹਾ ਪੁਲਿਸ ਮੁਖੀ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਨਾਰਕੋਟਿਕ ਫਾਜਿਲਕਾ ਅਤੁਲ ਸੋਨੀ ਦੀ ਅਗਵਾਈ ਹੇਠ ਐਸ.ਆਈ ਪਰਮਜੀਤ ਸਿੰਘ ਇੰਚਾਰਜ ਜਿਲ੍ਹਾ ਟ੍ਰੈਫਿਕ ਫਾਜਿਲਕਾ ਵੱਲੋਂ ਗੋਲ ਚੌਂਕ ਫਾਜਿਲਕਾ ਵਿਖੇ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਹਨਾਂ ਤੇ ਰਿਫਲੈਕਇਸ ਦੌਰਾਨ ਅਤੁਲ ਸੋਨੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾਲੇ ਸਮੇਂ ਵਿੱਚ ਠੰਡ ਅਤੇ ਧੁੰਦ ਵਧਣ ਦੇ ਕਾਫੀ ਆਸਾਰ ਹਨ।

Advertisements

ਇਸ ਲਈ ਲੋਕਾਂ ਨੂੰ ਵਾਹਨਾਂ ਤੇ ਰਿਫਲੈਕਟਰ ਲਗਾਵਾਉਣੇ ਚਾਹੀਦੇ ਹਨ ਅਤੇ ਆਪਣੇ ਵਾਹਨ ਧੀਮੀ ਗਤੀ ਵਿੱਚ ਚਲਾਉਣੇ ਚਾਹੀਦੇ ਹਨ, ਕਿਉਂਕਿ ਧੁੰਦ ਦੇ ਮੌਸਮ ਦੌਰਾਨ ਵਾਹਨ ਚਲਾਉਂਦੇ ਸਮੇਂ ਸਾਨੂੰ ਸਾਫ਼ ਦਿਖਾਈ ਨਹੀਂ ਦਿੰਦਾ ਅਤੇ ਤੇਜ਼ ਗਤੀ ਵਿੱਚ ਜਾ ਰਹੇ ਵਾਹਨ ਨੂੰ ਸੰਭਾਲਣਾ ਔਖਾ ਹੋ ਜਾਂਦਾ ਹੈ, ਜੋ ਦੁਰਘਟਨਾ ਦਾ ਕਾਰਨ ਬਣਦਾ ਹੈ। ਉਹਨਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹਰ ਤਰ੍ਹਾਂ ਦੇ ਵੱਧ ਤੋਂ ਵੱਧ ਵਾਹਨਾਂ ਤੇ ਰਿਫਲੈਕਟਰ ਲਗਾਏ ਜਾਣਗੇ ਤਾਂ ਕਿ ਕਿਸੇ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

LEAVE A REPLY

Please enter your comment!
Please enter your name here