ਸਰਹੰਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਪਰਾਧੀਆਂ ਖਿਲਾਫ ਚਲਾਇਆ ਗਿਆ ਸਾਂਝਾ ਸਰਚ ਅਭਿਆਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡੀ.ਜੀ.ਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਮਨਜੀਤ ਸਿੰਘ ਢੇਸੀ ਪੀ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਮਨਜੀਤ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸ.ਡ ਫਾਜ਼ਿਲਕਾ ਸੁਬੇਗ ਸਿੰਘ ਪੀ.ਪੀ.ਐਸ, ਅੱਛਰੂ ਰਾਮ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸ.ਡ ਜਲਾਲਾਬਾਦ, ਅਵਤਾਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਦਿਹਾਤੀ) ਅਤੇ ਅਰੁਣ ਮੁੰਡਨ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਸ਼ਹਿਰੀ) ਦੀ ਯੋਗ ਅਗਵਾਈ ਹੇਠ ਸਰਹੰਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਪਰਾਧੀਆਂ, ਐਨ.ਡੀ.ਪੀ.ਐਸ ਅਤੇ ਲੁੱਟਾਂ ਖੋਹਾਂ ਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝਾ ਸਰਚ ਅਭਿਆਨ ਕੋਰਡਨ ਐਂਡ ਸਰਡ ਅਪਰੇਸ਼ਨ (CASO) ਚਲਾਇਆ ਗਿਆ।

Advertisements

ਜਿਸ ਦੇ ਤਹਿਤ ਬੀ.ਐਸ.ਐਫ ਦੇ ਜਵਾਨਾਂ ਦੀ ਮਦਦ ਨਾਲ ਮੁੱਖ ਅਫਸਰਾਨ ਥਾਣਾਜਾਤ ਸ.ਡ ਫਾਜ਼ਿਲਕਾ ਅਤੇ ਸ.ਡ ਜਲਾਲਾਬਾਦ ਵੱਲੋਂ ਜਵਾਨਾਂ ਦੀਆਂ 09 ਵੱਖ ਵੱਖ ਟੀਮਾਂ ਬਣਾ ਕੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪੈਂਦੀਆਂ ਢਾਣੀਆਂ, ਡੇਰਿਆਂ ਅਤੇ ਘਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਅਤੇ ਅਪਰਾਧੀ ਵਿਰਤੀ ਰੱਖਣ ਵਾਲੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਮੁੱਖ ਅਫਸਰਾਨ ਥਾਣਾਜਾਤ ਸ਼. ਡ ਅਬੋਹਰ ਦਿਹਾਤੀ ਅਤੇ ਸ.ਡ ਅਬੋਹਰ ਸ਼ਹਿਰੀ ਵੱਲੋਂ ਜਵਾਨਾਂ ਦੀਆਂ 07 ਵੱਖ ਵੱਖ ਟੀਮਾਂ ਬਣਾ ਕੇ ਡਰੱਸ ਹੋਟਸਪੋਟ ਏਰੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਲਗਭਗ 4 ਸ਼ੱਕੀ ਵਿਅਕਤੀ ਰਾਊਡ-ਅੱਪ ਕੀਤੇ ਗਏ, ਜਿਹਨਾਂ ਨੂੰ ਦੌਰਾਨੇ ਪੁੱਛ-ਗਿੱਛ ਛੱਡਿਆ ਗਿਆ।

LEAVE A REPLY

Please enter your comment!
Please enter your name here