ਹਮਲਾਵਰਾਂ ਨੇ ਘਰ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, 1 ਦੀ ਮੌਤ, 1 ਗੰਭੀਰ ਜ਼ਖ਼ਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਪਿੰਡ ਰਣਗੜ੍ਹ ਵਿੱਚ ਤਾਬੜਤੋੜ ਗੋਲੀਆਂ ਚੱਲੀਆਂ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਗੋਲਡੀ ਵਜੋਂ ਹੋਈ ਹੈ।

Advertisements

ਦੱਸਿਆ ਮ੍ਰਿਤਕ ਮਨਜੀਤ ਦੇ ਭਰਾ ਬੂਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਮਲਾਵਾਰ ਸਵੇਰੇ ਕਰੀਬ ਅੱਠ ਵਜੇ ਘਰ ਆਏ ਤੇ ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੌਰਾਨ ਮਨਜੀਤ ਗੋਲਡੀ ਅਤੇ ਬਿਕਰਮਜੀਤ ਸਿੰਘ ਜ਼ਖ਼ਮੀ ਹੋ ਗਏ। ਉਹਨਾਂ ਦੱਸਿਆ ਕਿ ਮਨਜੀਤ ਸਿੰਘ ਗੋਲਡੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਅਤੇ ਬਿਕਰਮਜੀਤ ਗੰਭੀਰ ਜ਼ਖ਼ਮੀ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ  ਪੁਲਿਸ ਵੀ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here