ਸੰਸਦ ਤੇ ਹਮਲਾ ਕਰਨ ਵਾਲੇ 5 ਕਾਬੂ, 1 ਦੀ ਭਾਲ ਜ਼ਾਰੀ, ਪੁੱਛਗਿੱਛ ਦੌਰਾਨ ਹੋਏ ਵੱਡੇ ਖੁਲਾਸੇ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਬੀਤੇ ਦਿਨ ਸੰਸਦ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਸਾਹਮਣੇ ਆਈ ਸੀ। ਜਿੱਥੇ ਕਿ ਲੋਕ ਸਭਾ ਵਿੱਚ ਕਾਰਵਾਈ ਦੌਰਾਨ 2 ਲੋਕਾਂ ਨੇ ਗੈਲਰੀ ਤੋਂ ਛਾਲ ਮਾਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 6 ਮੁਲਜ਼ਮਾਂ ਵਿੱਚੋਂ 5 ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਪਹਿਚਾਣ ਸਾਗਰ ਸ਼ਰਮਾ, ਮਨੋਰੰਜਨ ਡੀ, ਅਮੋਲ ਸ਼ਿੰਦੇ, ਨੀਲਮ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਪਾਸੋਂ ਕੀਤੀ ਗਈ ਪੁੱਛਗਿੱਛ ਤੋਂ ਪਤਾ ਲੱਗਿਆ ਕਿ ਇਨ੍ਹਾਂ ਲੋਕਾਂ ਦਾ ਮਕਸਦ ਵੱਖ-ਵੱਖ ਮੁੱਦਿਆਂ ਤੇ ਸਰਕਾਰ ਵੱਲ ਆਪਣਾ ਧਿਆਨ ਖਿੱਚਣਾ ਸੀ ਅਤੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਹ ਲੋਕ ਬੇਰੁਜ਼ਗਾਰੀ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮਨੀਪੁਰ ਹਿੰਸਾ ਵਰਗੇ ਮੁੱਦਿਆ ਤੋਂ ਪਰੇਸ਼ਾਨ ਸਨ।

Advertisements

ਜਿਸ ਕਾਰਨ ਇੰਨਾਂ ਨੇ ਇਸ ਹਰਕਤ ਨੂੰ ਅੰਦਾਮ ਦਿੱਤਾ ਸੀ। ਫੜੇ ਗਏ ਮੁਲਜ਼ਮਾਂ ਨੇ ਪੁਲਿਸ ਨੂੰ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਧਿਆਨ ਖਿੱਚਣ ਲਈ ਰੰਗਦਾਰ ਧੂੰਏ ਦੀ ਵਰਤੋਂ ਕੀਤੀ ਸੀ ਤਾਂ ਜੋ ਸੰਸਦ ਵਿੱਚ ਬੈਠੇ ਲੋਕ ਵੱਖ-ਵੱਖ ਮੁੱਦਿਆਂ ਤੇ ਚਰਚਾ ਕਰ ਸਕਣ। ਮੁਲਜ਼ਮ ਵੱਖ-ਵੱਖ ਸ਼ਹਿਰਾਂ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਮੈਸੇਜਿੰਗ ਪਲੇਟਫਾਰਮਾਂ ਰਾਹੀਂ ਗੱਲਬਾਤ ਕਰਕੇ ਇਸ ਘਟਨਾ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰੱਚੀ ਸੀ ਅਤੇ ਇਹ ਸਾਰੇ ਗੁਰੂਗ੍ਰਾਮ ਸਥਿਤ ਇੱਕ ਫਲੈਟ ਵਿੱਚ ਇਕੱਠੇ ਹੋਏ ਸਨ। ਫਿਲਹਾਲ ਸੁਰੱਖਿਆ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਕਿਸੇ ਸੰਗਠਨ ਦੁਆਰਾ ਨਿਰਦੇਸ਼ ਦੇਣ ਉਪਰੰਤ ਇਹ ਸਾਜ਼ਿਸ਼ ਰੱਚੀ ਹੈ।

LEAVE A REPLY

Please enter your comment!
Please enter your name here