
ਫਰੀਦਕੋਟ (ਦ ਸਟੈਲਰ ਨਿਊਜ਼), ਪਲਕ। ਫਰੀਦਕੋਟ ਕੇਂਦਰੀ ਜੇਲ ਦੇ ਵਾਰਡਨ ਰਾਜਦੀਪ ਸਿੰਘ ਨੂੰ ਨਸ਼ੇ ਦੇ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਕੁੱਝ ਦਿਨੀਂ ਪਹਿਲਾਂ ਜੇਲ ਦੇ ਕੈਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਸੀ। ਜਿਸ ਦੀ ਜਾਂਚ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਵਾਰਡਨ ਰਾਜਦੀਪ ਦਾ ਨਾਂ ਸਾਹਮਣੇ ਆਇਆ ਹੈ। ਰਾਜਦੀਪ ਤੇ ਨਸ਼ੇ ਮਾਮਲੇ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਲੱਗੇ ਹਨ ਅਤੇ ਇਸ ਤੋ ਇਲਾਵਾ 14 ਕੈਦੀਆਂ ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।
Advertisements













