ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ ਸੂਬੇ ਭਰ ਵਿੱਚ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।

Advertisements

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ ‘ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।

ਡਾ. ਸ਼ਾਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਪਸ਼ੂ ਹਸਪਤਾਲ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here