ਪਿੰਡ ਬੱਬੇਹਾਲੀ ਵਿੱਚ ਦੋ ਕਾਰਾਂ ਵਿਚਕਾਰ ਹੋਈ ਭਿਆਨਕ ਟੱਕਰ, 2 ਦੀ ਮੌਤ, 1 ਗੰਭੀਰ ਜ਼ਖਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਗੁਰਦਾਸਪੁਰ ਵਿੱਚ ਸ਼੍ਰੀ ਹਰਗੋਬਿੰਦਪੁਰ ਨੂੰ ਜਾਂਦੀ ਮੁੱਖ ਸੜਕ ਤੇ ਪਿੰਡ ਬੱਬੇਹਾਲੀ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕਾਰ ਵਿੱਚ ਸਵਾਰ ਪਤੀ-ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ, ਤੇ ਦੂਜੀ ਕਾਰ ਵਾਲਾ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਕੈਪਟਨ ਜਰਨੈਲ ਸਿੰਘ, ਪਤਨੀ ਰਣਜੀਤ ਕੌਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਕਾਹਨੂੰਵਾਨ ਵਾਸੀ ਜੋੜਾ ਆਪਣੀ ਬਰੇਜ਼ਾ ਕਾਰ ਵਿੱਚ ਵਿਆਹ ਦੇਖ ਕੇ ਪਠਾਨਕੋਟ ਤੋਂ ਵਾਪਸ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਬੱਬੇਹਾਲੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਬੇਕਾਬੂ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਉਨ੍ਹਾਂ ਦੀ ਕਾਰ ਦਰੱਖਤ ਨਾਲ ਤੇ ਇਨੋਵਾ ਕਾਰ ਨਾਲ ਟਕਰਾ ਗਈ, ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਬ੍ਰ

ਜ਼ਾ ਕਾਰ ਵਿੱਚ ਸਵਾਰ ਪਤੀ-ਪਤਨੀ ਦੋਵਾਂ ਦੀਆਂ ਲਾਸ਼ਾਂ ਨੂੰ ਰਾਹਗੀਰਾਂ ਨੇ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਪਰ ਉਦੋਂ ਤੱਕ ਉਹਨਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ, ਅਤੇ ਇਨੋਵਾ ਕਾਰ ਵਾਲਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮਾਮਲਾ ਦਰਜ ਕਰ ਅਘਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here