
ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਮਨਜੀਤ ਨਗਰ ਗਲੀ ਨੰਬਰ 2 ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਘੇਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪਿਤਾ ਨਾਲ ਕੱਪੜੇ ਵੇਚਣ ਦਾ ਕੰਮ ਕਰਦਾ ਸੀ। ਪਿਤਾ ਰਣਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਬਘੇਲ ਐਕਟਿਵਾ ਤੇ ਘਰ ਤੋਂ ਕਿਸੇ ਜ਼ਰੂਰੀ ਕੰਮ ਤੇ ਜਾਣ ਦਾ ਕਹਿ ਕੇ ਨਿਕਲਿਆ ਸੀ।

ਸ਼ਾਮ ਤੱਕ ਜਦੋਂ ਉਹ ਵਾਪਸ ਨਹੀਂ ਪਰਤਿਆ ਤਾਂ ਉਨ੍ਹਾਂ ਨੇ ਭਾਲ ਕਰਨੀ ਸ਼ੁਰੂ ਕਰ ਦਿੱਤੀ ਤੇ ਬੀਤੀ ਰਾਤ ਬਘੇਲ ਦੀ ਐਕਟਿਵਾ ਤੇ ਲਾਸ਼ ਬੱਸ ਸਟੈਂਡ ਕੋਲੋਂ ਮਿਲੀ। ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਸੀ। ਓਵਰਡੋਜ਼ ਕਾਰਨ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚਿੱਟਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।












