ਭਾਸ਼ਾ ਵਿਭਾਗ ਦਫ਼ਤਰ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਪਹਿਲੀ ਜਨਵਰੀ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 1 ਜਨਵਰੀ 2024 ਤੋਂ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਤੇ ਸਾਹਿਤ  ਬਾਰੇ ਵਿਸਥਾਰ ਨਾਲ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਪੰਜਾਬ ਵਿਚ ਸਾਰਾ ਪੰਜਾਬੀ ਸਾਹਿਤ ਇਸੇ ਜ਼ੁਬਾਨ ਵਿਚ ਰਚਿਆ ਜਾ ਰਿਹਾ ਹੈ। ਸਗੋਂ ਉਥੇ ਵਿਦਿਆਰਥੀਆਂ ਨੂੰ ਗੁਰਮੁਖੀ ਦਾ ਗਿਆਨ ਦਿੱਤਾ ਜਾ ਰਿਹਾ ਹੈ। ਸਾਹਿਤ ਦੇ ਅਦਾਨ ਪ੍ਰਦਾਨ ਲਈ ਇਨ੍ਹਾਂ ਦੋਹਾਂ ਲਿਪੀਆਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ।

Advertisements

ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਦਫ਼ਤਰ, ਹੁਸ਼ਿਆਰਪੁਰ ਵਿਖੇ ਉਰਦੂ ਜ਼ੁਬਾਨ ਦੀ ਸਿਖਲਾਈ ਲਈ ਬਹੁਤ ਹੀ ਕਾਬਿਲ ਪੀ.ਐੱਚ.ਡੀ ਉਰਦੂ ਅਧਿਆਪਕ ਹਨ। ਇਸ ਲਈ ਪੰਜਾਬੀ ਭਾਸ਼ਾ ਦੇ ਸੰਪੂਰਨ ਵਿਕਾਸ ਲਈ ਛੇਤੀ ਤੋਂ ਛੇਤੀ ਉਰਦੂ ਕਲਾਸਾਂ ਨਾਲ ਸਾਂਝ ਪਾਉਣ ਲਈ ਮੋਬਾਇਲ ਨੰਬਰ 86997-63199 ਅਤੇ 99147-48974 ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ ਕਰਵਾਉਣ ਦੀ ਆਖ਼ਰੀ ਮਿਤੀ 25 ਦਸੰਬਰ 2023 ਹੈ। ਉਨ੍ਹਾਂ ਕਿਹਾ ਕਿ ੳਰਦੂ ਆਮੋਜ਼ ਸਿੱਖਣ ਵਾਲੇ ਵਿਦਿਆਰਥੀ ਉਪਰੋਕਤ ਮਿਤੀ ਤੱਕ ਆਪਣਾ ਫਾਰਮ ਭਰ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰ: 307-308, ਤੀਸਰੀ ਮੰਜ਼ਿਲ, ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਜਮ੍ਹਾ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here