ਸੀਜੇਐਮ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚ ਜ਼ਿਲ੍ਹ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੈਡੀਕਲ ਟੀਮ ਦੇ ਡਾਕਟਰਾਂ ਵੱਲੋਂ ਜੇਲ੍ਹ ਵਿਚ ਬੰਦ 150 ਦੇ ਕਰੀਬ ਹਵਾਲਾਤੀ/ਕੈਦੀ ਮਰਦ-ਔਰਤ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ।

Advertisements

ਇਸ ਦੌਰਾਨ ਡਾ. ਚਿੱਤਰਾ, ਡਾ. ਰਾਜਵੰਤ ਸਿੰਘ, ਡਾ. ਨਵਨੀਤ ਕੌਰ, ਡਾ. ਪੂਨਮ, ਡਾ. ਕਮਲ, ਡਾ. ਸੌਰਵ ਸ਼ਰਮਾ ਅਤੇ ਡਾ. ਮਨਪ੍ਰੀਤ ਕੌਰ ਵੱਲੋਂ ਬੁਖ਼ਾਰ, ਖਾਂਸੀ, ਜੁਕਾਮ, ਈ. ਐਨ. ਟੀ ਦੇ ਰੋਗਾਂ, ਛਾਤੀ ਅਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕੀਤੀਆਂ। ਇਸ ਦੌਰਾਨ ਸੀ. ਜੇ. ਐਮ ਅਪਰਾਜਿਤਾ ਜੋਸ਼ੀ ਨੇ ਮਹਿਲਾ ਕੈਦੀਆਂ ਦੀ ਬੈਰਕ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਉਨ੍ਹਾਂ ਜੇਲ੍ਹ ਦੀ ਰਸੋਈ ਦਾ ਵੀ ਮੁਆਇਨਾ ਕੀਤਾ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਹਰਜੀਤ ਸਿੰਘ ਕਲੇਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਪਵਨ ਕੁਮਾਰ ਅਤੇ ਹੋਰ ਹਾਜ਼ਰ ਸਨ। 

LEAVE A REPLY

Please enter your comment!
Please enter your name here