ਕਾਰ ਅਤੇ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ, 6 ਦੀ ਮੌਤ, 1 ਜ਼ਖ਼ਮੀ

ਮਹਾਰਾਸ਼ਟਰ (ਦ ਸਟੈਲਰ ਨਿਊਜ਼), ਪਲਕ। ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ 6 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਹ ਘਟਨਾ ਨਾਗਪੁਰ ਦੇ ਬਾਹਰਵਾਰ ਵਿਖੇ ਵਾਪਰੀ। ਜਿਥੇ ਕਿ ਇੱਕ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਈ। ਪੁਲਿਸ ਨੇ ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਕਟੋਲ-ਕਲਮੇਸ਼ਵਰ ਰੋਡ ਤੇ ਸੋਨਖੰਬ ਪਿੰਡ ਦੇ ਕੋਲ ਰਾਤ 12.15 ਤੋਂ 2 ਵਜੇ ਦਰਮਿਆਨ ਹੋਇਆ। ਉਨ੍ਹਾਂ ਕਿਹਾ ਕਿ 7 ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਕ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਗੱਡੀ ਭਰੇ ਟਰੱਕ ਨਾਲ ਟਕਰਾ ਗਈ।

Advertisements

ਅਧਿਕਾਰੀ ਨੇ ਕਿਹਾ ਦੋ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਲੋਕਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ ਅਤੇ ਤਿੰਨ ਹੋਰਾਂ ਨੂੰ ਇਲਾਜ ਲਈ ਨਾਗਪੁਰ ਲਿਆਂਦਾ ਗਿਆ ਅਤੇ ਉਨ੍ਹਾਂ ਵਿੱਚੋਂ ਦੋ ਦੀ ਉੱਥੇ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।

LEAVE A REPLY

Please enter your comment!
Please enter your name here