ਸੂਫ਼ੀ ਫ਼ੈਸਟੀਵਲ ਦੌਰਾਨ ਮਾਲੇਰਕੋਟਲਾ ਦੇ ਯੋਗ ਵੋਟਰਾਂ ਨੂੰ ਈਵੀਐਮ ਅਤੇ ਵੀਵੀਪੈਂਟ ਬਾਰੇ ਕੀਤਾ ਜਾਗਰੂਕ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 17 ਦਸੰਬਰ 2023 ਤੱਕ ਚੱਲਣ ਵਾਲੇ ਸੂਫ਼ੀ ਫ਼ੈਸਟੀਵਲ ਮਲੇਰਕੋਟਲਾ ਦੌਰਾਨ ਯੋਗ ਵੋਟਰਾਂ /ਆਮ ਲੋਕਾਂ ਨੂੰ ਈ.ਵੀ.ਐਮ (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਂਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਪ੍ਰਦਰਸ਼ਨੀ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਆਪਣਾ ਹਿੱਸਾ ਬਣ ਸਕਣ। ਇਸ ਮੌਕੇ ਐਸ.ਪੀ.(ਐਚ) ਸਵਰਨਜੀਤ ਕੌਰ ,ਸਰਕਾਰੀ ਕਾਲਜ ਦੇ ਪ੍ਰਿੰਸੀਪਲ ਬਰਜਿੰਦਰ ਸਿੰਘ ਟੌਹੜਾ ਨੂੰ ਉਚੇਚੇ ਤੌਰ ਤੇ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਪ੍ਰਤੀਕ੍ਰਿਆ ਪ੍ਰਤੀ ਜਾਗਰੂਕ ਕਰਨ ਵਾਲੀ ਸਟਾਲ ਤੇ ਜਾ ਕੇ ਯੋਗ/ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ,ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ।

Advertisements

ਇਸ ਮੌਕੇ ਪੁਸ਼ਪਿੰਦਰ ਸਿੰਘ ਵੱਲੋਂ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਵੋਟਰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਵੋਟਿੰਗ ਦੀ ਪ੍ਰਕ੍ਰਿਆ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ । ਵੋਟਾਂ ਵਾਲੇ ਦਿਨ ਪੋਲਿੰਗ ਬੂਥ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਵਿਚ ਉਮੀਦਵਾਰਾਂ ਦੇ ਨਾਮ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ਦੇ ਅੱਗੇ ਇਕ ਬਟਨ ਹੁੰਦਾ ਹੈ ਅਤੇ ਕਿਸੇ ਇਕ ਉਮੀਦਵਾਰ ਦੇ ਸਾਹਮਣੇ ਵਾਲਾ ਬਟਨ ਦਬਾ ਕੇ ਵੋਟ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਂਟ ਮਸ਼ੀਨ ਵਰਗਾ ਇਕ ਛੋਟਾ ਪ੍ਰਿੰਟਰ ਹੈ, ਜੋ ਈ.ਵੀ.ਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਂਟ ਰਾਹੀਂ ਵੋਟਰ ਨੂੰ ਪਤਾ ਲੱਗ ਸਕੇਗਾ ਕਿ ਉਸ ਦੀ ਵੋਟ ਸਹੀ ਉਮੀਦਵਾਰ ਨੂੰ ਪਈ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਰਾਹੀਂ ਵੋਟਰ 7 ਸੈਕਿੰਡ ਤੱਕ ਡਿਸਪਲੇ ਫਰੇਮ ਵਿਚ ਆਪਣੀ ਵੋਟ ਪਾਉਣ ਵਾਲੇ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦੇਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦਰਸਾਉਣ ਵਾਲੀ ਪਰਚੀ ਮਸ਼ੀਨ ਨਾਲ ਜੁੜੇ ਬਕਸੇ ਵਿਚ ਡਿੱਗੇਗੀ, ਜੋ ਬਕਸੇ ਵਿਚ ਸੀਲ ਰਹੇਗੀ ਅਤੇ ਕੋਈ ਹੋਰ ਇਸ ਨੂੰ ਨਹੀਂ ਦੇਖ ਸਕੇਗਾ।

LEAVE A REPLY

Please enter your comment!
Please enter your name here